ਕੋਰੋਨਾ ਦੇ 3722 ਨਵੇਂ ਮਾਮਲੇ, 132 ਲੋਕਾਂ ਦੀ ਮੌਤ
Thursday, May 14, 2020 - 11:54 PM (IST)
ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਤੋਂ ਪਿਛਲੇ 24 ਘੰਟੇ 'ਚ 134 ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 2589 ਤੱਕ ਪਹੁੰਚ ਗਈ ਹੈ। ਬੁੱਧਵਾਰ ਸਵੇਰੇ 8 ਵਜੇ ਤੋਂ ਇਨਫੈਕਸ਼ਨ ਦੇ 3722 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੁੱਲ ਇਨਫੈਕਟਿਡਾਂ ਦੀ ਗਿਣਤੀ 78,998 ਹੋ ਗਈ। 49,219 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜਦੋਂ ਕਿ ਹੁਣ ਤੱਕ 26,978 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਹੁਣ ਤੱਕ 33.63 ਫੀਸਦੀ ਮਰੀਜ਼ ਸਿਹਤਯਾਬ ਹੋ ਚੁੱਕੇ ਹਨ।