ਦਿੱਲੀ 'ਚ ਕੋਰੋਨਾ ਦੇ ਇਕ ਦਿਨ 'ਚ 373 ਨਵੇਂ ਮਾਮਲੇ ਆਏ ਸਾਹਮਣੇ

Thursday, Jun 02, 2022 - 07:38 PM (IST)

ਦਿੱਲੀ 'ਚ ਕੋਰੋਨਾ ਦੇ ਇਕ ਦਿਨ 'ਚ 373 ਨਵੇਂ ਮਾਮਲੇ ਆਏ ਸਾਹਮਣੇ

ਨੈਸ਼ਨਲ ਡੈਸਕ-ਦਿੱਲੀ 'ਚ ਵੀਰਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 373 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਮਰੀਜ਼ਾਂ ਦੀ ਮੌਤ ਹੋ ਗਈ ਅਤੇ ਇਨਫੈਕਸ਼ਨ ਦਰ 1.85 ਫੀਸਦੀ ਰਹੀ। ਸਿਹਤ ਵਿਭਾਗ ਵੱਲੋਂ ਜਾਰੀ ਬੁਲੇਟਿਨ ਮੁਤਾਬਕ, ਰਾਸ਼ਟਰੀ ਰਾਜਧਾਨੀ 'ਚ ਇਨਫੈਕਟਿਡਾਂ ਦੀ ਕੁੱਲ ਗਿਣਤੀ 19,07,637 ਹੋ ਗਈ ਹੈ ਜਦਕਿ ਕੁੱਲ ਮ੍ਰਿਤਕਾਂ ਦੀ ਗਿਣਤੀ ਵਧ ਕੇ 26,212 'ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ : ਬ੍ਰਿਟੇਨ ਨੇ ਯੂਕ੍ਰੇਨ ਨੂੰ ਮਿਜ਼ਾਈਲਾਂ ਦੇਣ ਦਾ ਕੀਤਾ ਵਾਅਦਾ

ਬੁਲੇਟਿਨ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ 'ਚ 20,195 ਨਮੂਨਿਆਂ ਦੀ ਜਾਂਚ ਕੀਤੀ ਗਈ। ਦਿੱਲੀ 'ਚ ਬੁੱਧਵਾਰ ਨੂੰ ਕੋਰੋਨਾ ਦੇ 368 ਮਾਮਲੇ ਮਿਲੇ ਸਨ ਅਤੇ ਇਨਫੈਕਸ਼ਨ ਦਰ 1.74 ਫੀਸਦੀ ਸੀ। ਬੁੱਧਵਾਰ ਨੂੰ ਕਿਸੇ ਮਰੀਜ਼ ਦੀ ਮੌਤ ਦਾ ਮਾਮਲਾ ਸਾਹਮਣੇ ਨਹੀਂ ਆਇਆ। ਬੁਲੇਟਿਨ ਮੁਤਾਬਕ, ਰਾਸ਼ਟਰੀ ਰਾਜਧਾਨੀ 'ਚ ਇਨਫੈਕਸ਼ਨ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ 1,490 ਰਹਿ ਗਈ ਜੋ ਇਕ ਦਿਨ ਪਹਿਲਾਂ 1567 ਸੀ।

ਇਹ ਵੀ ਪੜ੍ਹੋ : ਬ੍ਰਿਟੇਨ ਦੇ ਨਵੇਂ ਵਿਦਿਆਰਥੀ ਵੀਜ਼ਾ ਨਾਲ ਭਾਰਤੀ ਵਿਦਿਆਰਥੀਆਂ ਨੂੰ ਹੋਵੇਗਾ ਲਾਭ

ਉਸ 'ਚ ਦੱਸਿਆ ਗਿਆ ਹੈ ਕਿ ਸ਼ਹਿਰ 'ਚ ਇਕਾਂਤਵਾਸ 'ਚ ਰਹਿ ਰਹੇ ਮਰੀਜ਼ਾਂ ਦੀ ਗਿਣਤੀ 1,048 ਹੈ। ਬੁਲੇਟਿਨ 'ਚ ਕਿਹਾ ਗਿਆ ਹੈ ਕਿ ਦਿੱਲੀ 'ਚ ਨਿਰੁਧ ਖੇਤਰਾਂ ਦੀ ਗਿਣਤੀ 279 ਰਹਿ ਗਈ ਹੈ। ਬੁਲੇਟਿਨ 'ਚ ਕਿਹਾ ਗਿਆ ਹੈ ਕਿ ਸ਼ਹਿਰ ਦੇ ਹਸਪਤਾਲਾਂ 'ਚ ਕੋਰੋਨਾ ਮਰੀਜ਼ਾਂ ਲਈ 9595 ਬਿਸਤਰੇ ਹਨ ਜਿਨ੍ਹਾਂ 'ਚੋਂ 81 'ਤੇ ਹੀ ਮਰੀਜ਼ ਦਾਖਲ ਹਨ।

ਇਹ ਵੀ ਪੜ੍ਹੋ : ਮੰਕੀਪੌਕਸ ਮਹਾਮਾਰੀ ਦਾ ਰੂਪ ਨਹੀਂ ਲਵੇਗੀ : WHO

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News