ਕੋਰੋਨਾ ਤੋਂ ਮਿਲੀ ਥੋੜ੍ਹੀ ਰਾਹਤ, ਦੇਸ਼ 'ਚ ਫਿਰ 40 ਹਜ਼ਾਰ ਤੋਂ ਘੱਟ ਹੋਇਆ ਨਵੇਂ ਮਾਮਲਿਆਂ ਦਾ ਅੰਕੜਾ

07/16/2021 10:20:06 AM

ਨਵੀਂ ਦਿੱਲੀ- ਭਾਰਤ 'ਚ ਇਕ ਦਿਨ 'ਚ ਕੋਰੋਨਾ ਦੇ 38,949 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਪੀੜਤਾਂ ਦੀ ਗਿਣਤੀ 3,10,26,829 ਹੋ ਗਈ। ਉੱਥੇ ਹੀ 542 ਹੋਰ ਲੋਕਾਂ ਸੰਕਰਮਣ ਨਾਲ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,12,531 ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 4,30,422 ਹੋ ਗਈ ਹੈ, ਜੋ ਕੁਲ ਮਾਮਲਿਆਂ ਦਾ 1.39 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ ਕੁੱਲ 1,619 ਕਮੀ ਆਈ ਹੈ। ਮਰੀਜ਼ਾਂ ਦੀ ਠੀਕ ਹੋਣ ਦੀ ਰਾਸ਼ਟਰੀ ਦਰ 97.28 ਫੀਸਦੀ ਹੈ। ਅੰਕੜਿਆਂ ਅਨੁਸਾਰ, ਹਾਲੇ ਤੱਕ ਕੁੱਲ 44,00,23,239 ਨਮੂਨਿਆਂ ਦੀ ਕੋਰੋਨਾ ਸੰਬੰਧੀ ਜਾਂਚ ਕੀਤੀ ਗਈਹੈ, ਜਿਨ੍ਹਾਂ 'ਚੋਂ 19,55,910 ਨਮੂਨਿਆਂ ਦੀ ਜਾਂਚ ਵੀਰਵਾਰ ਨੂੰ ਕੀਤੀ ਗਈ। ਦੇਸ਼ 'ਚ ਨਮੂਨਿਆਂ 'ਚ ਸੰਕਰਮਣ ਦੀ ਪੁਸ਼ਟੀ ਦੀ ਰੋਜ਼ਾਨਾ ਦਰ 1.99 ਫੀਸਦੀ ਹੈ।

ਇਹ ਵੀ ਪੜ੍ਹੋ : ਕੋਰੋਨਾ ਕਾਰਨ ਸ਼ਰਧਾਲੂਆਂ ਦੀ ਹੋਈ ਕਮੀ, ਭਗਵਾਨ ਜਗਨਨਾਥ ਦਾ ਰੱਥ ਖਿੱਚਣ ਲਈ ਆਏ 1000 ਬਾਹੁਬਲੀ ਸੇਵਕ

ਇਹ ਪਿਛਲੇ 25 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ ਹੈ। ਨਮੂਨਿਆਂ 'ਚ ਸੰਕਰਮਣ ਦੀ ਪੁਸ਼ਟੀ ਦੀ ਹਫ਼ਤਾਵਾਰ ਦਰ 2.14 ਫੀਸਦੀ ਹੈ। ਹੁਣ ਤੱਕ ਕੁਲ 3,01,83,876 ਲੋਕ ਸੰਕਰਮਣ ਮੁਕਤ ਹੋ ਚੁਕੇ ਹਨ। ਕੋਰੋਨਾ ਤੋਂ ਮੌਤ ਦਰ 1.33 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀ ਕੁਲ 39.53 ਕਰੋੜ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। ਦੇਸ਼ 'ਚ ਪਿਛਲੇ ਸਾਲ 7 ਅਗਸਤ ਨੂੰ ਪੀੜਤਾਂ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਉੱਥੇ ਦੇ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ ਅਤੇ 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ ਦੇ ਪਾਰ ਹੋ ਗਏ। ਦੇਸ਼ 'ਚ 19 ਦਸੰਬਰ ਨੂੰ ਇਹ ਮਾਮਲੇ ਇਕ ਕਰੋੜ ਦੇ ਪਾਰ, 4 ਮਈ ਨੂੰ 2 ਕਰੋੜ ਦੇ ਪਾਰ ਅਤੇ 23 ਜੂਨ ਦੇ ਪਾਰ ਚਲੇ ਗਏ ਸਨ।

ਇਹ ਵੀ ਪੜ੍ਹੋ : ਦਵਾਰਕਾਧੀਸ਼ ਮੰਦਰ ਦੇ ਝੰਡੇ 'ਤੇ ਬਿਜਲੀ ਡਿੱਗੀ, ਕੋਈ ਨੁਕਸਾਨ ਨਹੀਂ


DIsha

Content Editor

Related News