ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 38, 106 ਲੋਕ ਗ੍ਰਿਫਤਾਰ

Thursday, Feb 27, 2020 - 08:42 PM (IST)

ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 38, 106 ਲੋਕ ਗ੍ਰਿਫਤਾਰ

ਨਵੀਂ ਦਿੱਲੀ— ਦਿੱਲੀ ਪੁਲਸ ਦੇ ਲੋਕ ਸੰਪਰਕ ਅਧਿਕਾਰੀ ਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਸੁਰੱਖਿਆ ਦਸਤਿਆਂ ਨੂੰ ਤਾਇਨਾਤ ਕਰਨ ਤੋਂ ਬਾਅਦ ਹਾਲਾਤ ਕੰਟਰੋਲ 'ਚ ਹਨ। ਅੱਜ ਕਿਸੇ ਵੀ ਤਰ੍ਹਾਂ ਦੀ ਕੋਈ ਹਿੰਸਕ ਘਟਨਾ ਨਹੀਂ ਵਾਪਰੀ। ਉਥੇ ਹੀ ਹਿੰਸਾ 'ਚ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 38 ਹੋ ਗਈ ਹੈ, ਜਦਕਿ ਜ਼ਖਮੀਆਂ ਦੀ ਗਿਣਤੀ 200 ਤੋਂ ਜ਼ਿਆਦਾ ਹੈ। ਰੰਧਾਵਾ ਨੇ ਦੱਸਿਆ ਕਿ 48 ਐੱਫ.ਆਈ.ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ ਤੇ ਮਾਮਲਿਆਂ ਦੀ ਜਾਂਚ ਕਰਨ ਤੋਂ ਬਾਅਦ ਹੋਰ ਕੇਸ ਦਰਜ ਕੀਤੇ ਜਾਣਗੇ। ਇਕ ਹਜ਼ਾਰ ਤੋਂ ਜ਼ਿਆਦਾ ਸੀ.ਸੀ.ਟੀ.ਵੀ. ਫੁਟੇਜ ਮਿਲੇ ਹਨ, ਜਿਸਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਤਕ 106 ਲੋਕਾਂ ਦੀ ਗ੍ਰਿਫਤਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਇਲਾਕੇ 'ਚ ਸ਼ਾਂਤੀ ਬਣਾਈ ਰੱਖਣ ਲਈ ਦਿਨ ਰਾਤ ਚੌਕਸੀ ਵਰਤੀ ਜਾ ਰਹੀ ਹੈ।

PunjabKesari

ਜਾਣਕਾਰੀ ਮੁਤਾਬਕ ਹੁਣ ਤਕ 37 ਲੋਕਾਂ ਦੀ ਮੌਤ ਦੀ ਖਬਰ ਹੈ, ਜਦਕਿ ਕਈ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੌਰਾਨ ਮ੍ਰਿਤਕਾਂ ਦੀ ਗਿਣਤੀ 'ਚ ਵਾਧਾ ਹੋਣ ਦੀ ਉਮੀਦ ਹੈ। ਦਿੱਲੀ ਪੁਲਸ ਕਮਿਸ਼ਨਰ ਐੱਸ.ਐੱਨ ਸ਼੍ਰੀਵਾਸਤਵ ਨੇ ਹਿੰਸਾ ਪ੍ਰਭਾਵਿਤ ਇਲਾਕੇ ਚਾਂਦਬਾਗ ਤੇ ਖਜੂਰੀ ਖਾਸ ਇਲਾਕਿਆਂ ਦਾ ਦੌਰਾ ਕੀਤਾ ਤੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸਥਾਨਕ ਲੋਕਾਂ ਨੇ ਉਨ੍ਹਾਂ ਅੱਗੇ ਸੁਰੱਖਿਆ ਸ਼ਾਂਤੀ ਨਾਲ ਸਬੰਧਤ ਕਈ ਮੰਗਾਂ ਰੱਖੀਆਂ।

PunjabKesari

ਦਿੱਲੀ ਹਿੰਸਾ ਦੀ ਜਾਂਚ ਲਈ ਐੱਸ.ਆਈ.ਟੀ. ਦਾ ਗਠਨ
ਉੱਤਰ-ਪੂਰਬੀ ਦਿੱਲੀ 'ਚ ਤਿੰਨ ਦਿਨਾਂ ਤਕ ਹੋਈ ਹਿੰਸਾ ਤੋਂ ਬਾਅਦ ਫਿਲਹਾਲ ਹਾਲਾਤ ਕੰਟਰੋਲ 'ਚ ਹਨ ਅਤੇ ਜਾਂਚ ਲਈ ਕ੍ਰਾਈਮ ਬ੍ਰਾਂਚ ਦੇ ਅਧੀਨ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਐੱਸ.ਆਈ.ਟੀ. ਦੀਆਂ ਦੋ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜਾਂਚ ਟੀਮਾਂ 'ਚ 8 ਏ. ਸੀ.ਪੀ., 6 ਇੰਸਪੈਕਟਰ, 8 ਸਬ ਇੰਸਪੈਕਟਰ ਅਤੇ ਹੋਰ ਪੁਲਸ ਮੁਲਾਜ਼ਮ ਸ਼ਾਮਲ ਹੋਣਗੇ। ਦਿੱਲੀ ਹਿੰਸਾ ਦੀ ਜਾਂਚ ਕਰਨ ਵਾਲੀ SIT ਦਾ ਡੀ.ਸੀ.ਪੀ. ਜੋਏ ਤਿਰਕੀ ਅਤੇ ਡੀ.ਸੀ.ਪੀ. ਰਾਜੇਸ਼ ਦੇਵ ਲੀਡਰਸ਼ਿਪ ਕਰਨਗੇ।

PunjabKesari

ਅਰਵਿੰਦ ਕੇਜਰੀਵਾਲ ਨੇ ਕੀਤਾ ਮੁਆਵਜ਼ੇ ਦਾ ਐਲਾਨ
ਇਸ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਦਿੱਲੀ ਸਰਕਾਰ ਉੱਤਰ-ਪੂਰਬੀ ਦਿੱਲੀ 'ਚ ਹਿੰਸਾ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ 10-10 ਲੱਖ ਰੁਪਏ ਦੀ ਆਰਥਿਕ ਮਦਦ ਦੇਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਜ਼ਖਮੀ ਨਿੱਜੀ ਹਸਪਤਾਲ 'ਚ ਇਲਾਜ ਕਰਵਾ ਰਿਹਾ ਹੈ ਤਾਂ ਉਸ ਦਾ ਸਾਰਾ ਖਰਚਾ ਦਿੱਲੀ ਸਰਕਾਰ ਕਰੇਗੀ।

 


author

KamalJeet Singh

Content Editor

Related News