ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਇਕ ਹੀ ਸਕੂਲ ਦੀਆਂ 38 ਵਿਦਿਆਰਥਣਾਂ ਨਿਕਲੀਆਂ ਕੋਰੋਨਾ ਪਾਜ਼ੇਟਿਵ

Monday, Mar 27, 2023 - 10:17 AM (IST)

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਇਕ ਹੀ ਸਕੂਲ ਦੀਆਂ 38 ਵਿਦਿਆਰਥਣਾਂ ਨਿਕਲੀਆਂ ਕੋਰੋਨਾ ਪਾਜ਼ੇਟਿਵ

ਲਖੀਮਪੁਰ ਖੀਰੀ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਮਿਤੌਲੀ ਬਲਾਕ ਦੇ ਕਸਤੂਰਬਾ ਆਵਾਸੀ ਸਕੂਲ ਦੀਆਂ 38 ਵਿਦਿਆਰਥਣਾਂ ਕੋਵਿਡ-19 ਪਾਜ਼ੇਟਿਵ ਪਾਈਆਂ ਗਈਆਂ ਹਨ। ਇਕ ਜ਼ਿਲ੍ਹਾ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਲਖੀਮਪੁਰ ਖੀਰੀ ਦੇ ਮੁੱਖ ਮੈਡੀਕਲ ਅਧਿਕਾਰੀ ਸੰਤੋਸ਼ ਗੁਪਤਾ ਨੇ ਕਿਹਾ ਕਿ ਐਤਵਾਰ ਨੂੰ ਇਕ ਸਟਾਫ਼ ਮੈਂਬਰ ਵੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ, ਜਿਸ ਤੋਂ ਬਾਅਦ ਸਿਹਤ ਵਿਭਾਗ ਵਲੋਂ ਪੂਰੇ ਕੰਪਲੈਕਸ ਨੂੰ ਕੁਆਰੰਟੀਨ ਸੈਂਟਰ 'ਚ ਬਦਲ ਦਿੱਤਾ ਗਿਆ ਹੈ। ਇਹ ਇਸ ਸਾਲ ਇਕ ਦਿਨ ਵਿਚ ਜ਼ਿਲ੍ਹੇ 'ਚ ਸਾਹਮਣੇ ਆਏ ਨਵੇਂ ਕੋਰੋਨਾ ਕੇਸਾਂ ਦੀ ਸਭ ਤੋਂ ਵੱਧ ਗਿਣਤੀ ਹੈ।

ਇਹ ਵੀ ਪੜ੍ਹੋ- ਭਾਰਤ 'ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਕੇਂਦਰ ਦਾ ਹੁਕਮ- ਸਾਰੇ ਸੂਬੇ ਵਧਾਉਣ ਕੋਰੋਨਾ ਟੈਸਟਿੰਗ

ਗੁਪਤਾ ਜਿਨ੍ਹਾਂ ਨੇ ਕਸਤੂਰਬਾ ਸਕੂਲ ਵਿਚ ਇਕ ਮੈਡੀਕਲ ਟੀਮ ਭੇਜੀ, ਉਨ੍ਹਾਂ ਕਿਹਾ ਕਿ ਸਕੂਲ ਦੇ ਸਾਰੇ 92 ਸੰਪਰਕ ਮਾਮਲਿਆਂ ਦੇ ਨਮੂਨੇ ਪਰੀਖਣ ਲਈ ਭੇਜੇ ਗਏ ਸਨ। ਇਨ੍ਹਾਂ ਵਿਚ 38 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਾਰੀਆਂ ਵਿਦਿਆਰਥਣਾਂ ਅਤੇ ਕਾਮਿਆਂ ਨੂੰ ਕੈਂਪਸ ਵਿਚ 7 ਦਿਨ ਦੇ ਕੁਆਰਟਾਈਨ ਦੀ ਸਲਾਹ ਦਿੱਤੀ ਗਈ ਸੀ ਅਤੇ ਦਵਾਈਆਂ ਦੀ ਕਿੱਟ ਪ੍ਰਦਾਨ ਕੀਤੀ ਗਈ। ਦੋ ਵਿਦਿਆਰਥਣਾਂ ਨੂੰ ਛੱਡ ਕੇ ਸਾਰੀਆਂ ਦੀ ਹਾਲਤ ਠੀਕ ਹੈ। ਉਨ੍ਹਾਂ ਨੇ ਕਿਹਾ ਕਿ ਕੋਵਿਡ ਪਾਜ਼ੇਟਿਵ ਪਾਏ ਗਏ ਲੋਕਾਂ ਨੂੰ ਸਕੂਲ ਕੰਪਲੈਕਸ ਵਿਚ ਇਕ ਵੱਖਰੇ ਵਿੰਗ ਵਿਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ- ਸਾਵਧਾਨ! ਕਈ ਦਿਨਾਂ ਤੋਂ ਹੈ ਬੁਖ਼ਾਰ ਜਾਂ ਖੰਘ, ਹੋ ਸਕਦੈ H3N2 ਵਾਇਰਸ, ਜਾਣੋ ਰੋਕਥਾਮ ਦੇ ਤਰੀਕੇ

ਗੁਪਤਾ ਨੇ ਕਿਹਾ ਕਿ ਮੈਂ ਵਿਦਿਆਰਥਣਾਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਹੈ। ਅਸੀਂ ਸਥਿਤੀ 'ਤੇ ਨਜ਼ਰ ਰੱਖ ਰਹੇ ਹਾਂ। ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਲਈ ਕਸਤੂਰਬਾ ਸਕੂਲ ਵਿਚ ਐਂਬੂਲੈਂਸ ਵੀ ਤਾਇਨਾਤ ਕੀਤੀ ਗਈ ਹੈ। ਇਸ ਦਰਮਿਆਨ ਲਖੀਮਪੁਰ ਖੀਰੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਮਹੇਂਦਰ ਬਹਾਦਰ ਸਿੰਘ ਨੇ ਕਿਹਾ ਕਿ ਮੈਡੀਕਲ ਕਿੱਟ, ਸਾਫ-ਸਫਾਈ ਆਦਿ ਪ੍ਰਦਾਨ ਕਰਨ ਸਮੇਤ ਸਾਰੇ ਸਾਵਧਾਨੀ ਉਪਾਅ ਯਕੀਨੀ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਲੋਕਾਂ ਨੂੰ ਕੋਵਿਡ-19 ਪ੍ਰੋਟੋਕਾਲ ਦਾ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਕੱਟੜਾ-ਸ਼੍ਰੀਨਗਰ ਰੇਲ ਮਾਰਗ ’ਤੇ ਬਣਿਆ ਦੇਸ਼ ਦਾ ਪਹਿਲਾ ਕੇਬਲ ਆਧਾਰਿਤ 'ਅੰਜੀ ਬ੍ਰਿਜ'


author

Tanu

Content Editor

Related News