ਚਿੰਤਾਜਨਕ ਖ਼ਬਰ: ਜੀਂਦ 'ਚ 39 ਵਿਦਿਆਰਥੀ ਹੋਏ ਕੋਰੋਨਾ ਪਾਜ਼ੇਟਿਵ

Wednesday, Nov 18, 2020 - 06:40 PM (IST)

ਜੀਂਦ (ਭਾਸ਼ਾ)— ਹਰਿਆਣਾ ਦੇ ਜੀਂਦ ਵਿਚ 39 ਸਕੂਲੀ ਵਿਦਿਆਰਥੀ ਅਤੇ 10 ਅਧਿਆਪਕ ਅਤੇ ਹੋਰ ਕਾਮੇ ਦੇ ਕੋਰੋਨਾ ਵਾਇਰਸ ਤੋਂ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਡਿਪਟੀ ਕਮਿਸ਼ਨਰ ਡਾ. ਆਦਿਤਿਯ ਦਹੀਆ ਨੇ ਦੱਸਿਆ ਕਿ ਸਕੂਲ ਖੁੱਲ੍ਹਣ ਤੋਂ ਬਾਅਦ ਹੁਣ ਤੱਕ 4,810 ਵਿਦਿਆਰਥੀਆਂ ਦੇ ਕੋਰੋਨਾ ਨਮੂਨੇ ਲਏ ਗਏ ਹਨ। ਉਨ੍ਹਾਂ 'ਚੋਂ 4,651 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ। ਇਨ੍ਹਾਂ 'ਚੋਂ 39 ਵਿਦਿਆਰਥੀ ਅਤੇ 10 ਅਧਿਆਪਕਾਂ ਅਤੇ ਹੋਰ ਕਾਮਿਆਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ।

ਦਹੀਆ ਨੇ ਕਿਹਾ ਕਿ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਹਰ ਵਿਦਿਆਰਥੀ ਦਾ ਕੋਵਿਡ-19 ਪਰੀਖਣ ਕਰਾਉਣ ਦਾ ਫ਼ੈਸਲਾ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਕੋਰੋਨਾ ਪਾਜ਼ੇਟਿਵ ਵਿਦਿਆਰਥੀ 9ਵੀਂ ਅਤੇ 12ਵੀਂ ਜਮਾਤ ਵਿਚ ਪੜ੍ਹਦੇ ਹਨ। ਬੱਚਿਆਂ ਨੂੰ ਕੋਰੋਨਾ ਵਾਇਰਸ ਲਾਗ ਨੂੰ ਰੋਕਣ ਦੇ ਉਪਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਮਾਸਕ ਪਹਿਨ ਕੇ ਰੱਖਣ ਬਾਰੇ ਦੱਸਿਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਲਾਗ ਦਰਮਿਆਨ ਜ਼ਿਆਦਾਤਰ ਸੂਬਿਆਂ 'ਚ ਸਕੂਲ ਖੁੱਲ੍ਹ ਗਏ ਹਨ, 9 ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਗਏ ਹਨ। ਕੋਰੋਨਾ ਅਜੇ ਖਤਮ ਨਹੀਂ ਹੋਇਆ ਹੈ ਪਰ ਸਕੂਲਾਂ 'ਚ ਬੱਚਿਆਂ ਦਾ ਕੋਰੋਨਾ ਪਾਜ਼ੇਟਿਵ ਮਿਲਣਾ ਇਕ ਵੱਡੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਦੇਸ਼ ਭਰ 'ਚ ਕੋਵਿਡ-19 ਨਾਲ ਪੀੜਤ ਲੋਕਾਂ ਦੀ ਗਿਣਤੀ ਬੁੱਧਵਾਰ ਨੂੰ 89 ਲੱਖ ਪਾਰ ਕਰ ਗਈ ਹੈ। ਹਾਲਾਂਕਿ 83 ਲੱਖ ਤੋਂ ਵਧੇਰੇ ਲੋਕ ਵਾਇਰਸ ਤੋਂ ਮੁਕਤ ਹੋ ਗਏ ਹਨ।


Tanu

Content Editor

Related News