ਮਹਾਰਾਸ਼ਟਰ 'ਚ ਕੋਰੋਨਾ ਦੇ 394 ਨਵੇਂ ਮਾਮਲੇ, ਮਰਨ ਵਾਲਿਆਂ ਦੀ ਗਿਣਤੀ 300 ਪਾਰ

Friday, Apr 24, 2020 - 08:58 PM (IST)

ਮਹਾਰਾਸ਼ਟਰ 'ਚ ਕੋਰੋਨਾ ਦੇ 394 ਨਵੇਂ ਮਾਮਲੇ, ਮਰਨ ਵਾਲਿਆਂ ਦੀ ਗਿਣਤੀ 300 ਪਾਰ

ਮੁੰਬਈ - ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ ਲਗਾਤਾਰ ਤੇਜੀ ਨਾਲ ਵਧਦੀ ਜਾ ਰਹੀ ਹੈ। ਪਿਛਲੇ 24 ਘੰਟੇ 'ਚ 394 ਨਵੇਂ ਮਾਮਲਿਆਂ ਨਾਲ ਮਹਾਰਾਸ਼ਟਰ 'ਚ ਕੋਰੋਨਾ ਤੋਂ ਪੀੜਤ ਲੋਕਾਂ ਦੀ ਗਿਣਤੀ 6817 ਪਹੁੰਚ ਗਈ ਹੈ। ਮਹਾਰਾਸ਼ਟਰ ਦੇ ਸਿਹਤ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ 394 ਨਵੇਂ ਮਾਮਲੇ ਸਾਹਮਣੇ ਆਏ ਹਨ, ਸੂਬੇ 'ਚ ਪੀੜਤਾਂ ਦੀ ਗਿਣਤੀ 6817 ਪਹੁੰਚ ਗਈ ਹੈ। ਉਥੇ ਹੀ, 18 ਲੋਕਾਂ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 310 ਚੁੱਕੀ ਹੈ। ਇਸ ਦੇ ਇਲਾਵਾ 957 ਲੋਕਾਂ ਨੂੰ ਠੀਕ ਕੀਤਾ ਜਾ ਚੁੱਕਾ ਹੈ।

PunjabKesari


author

Inder Prajapati

Content Editor

Related News