ਮਹਾਰਾਸ਼ਟਰ ''ਚ ਨਹੀਂ ਸੁਧਰ ਰਹੇ ਹਾਲਾਤ, 24 ਘੰਟਿਆਂ ਦੌਰਾਨ 394 ਨਵੇਂ ਮਾਮਲੇ

04/25/2020 4:16:55 PM

ਮੁੰਬਈ-ਦੇਸ਼ ਭਰ 'ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸ ਦੌਰਾਨ ਮਹਾਰਾਸ਼ਟਰ ਇਸ ਵਾਇਰਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਾ ਹੈ ਜਿੱਥੇ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 394 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 18 ਲੋਕਾਂ ਦੀ ਮੌਤ ਹੋ ਚੁੱਕੀ ਹੈ।

PunjabKesari

ਮਹਾਰਾਸ਼ਟਰ ਦੇ ਪਬਲਿਕ ਹੈਲਥ ਵਿਭਾਗ ਨੇ ਦੱਸਿਆ ਹੈ ਕਿ ਸੂਬੇ 'ਚ ਸ਼ੁੱਕਰਵਾਰ ਨੂੰ ਕੋਰੋਨਾਵਾਇਰਸ ਦੇ 394 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਡ ਮਾਮਲਿਆਂ ਦੀ ਗਿਣਤੀ 6817 ਤੱਕ ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ 18 ਮੌਤਾਂ ਹੋਣ ਕਾਰਨ ਹੁਣ ਤੱਕ ਮੌਤਾਂ ਦਾ ਅੰਕੜਾ 301 ਤੱਕ ਪਹੁੰਚ ਚੁੱਕਿਆ ਹੈ। ਮ੍ਰਿਤਕਾਂ 'ਚੋਂ 11 ਮੌਤਾਂ ਸਿਰਫ ਇਕੱਲੇ ਮੁੰਬਈ 'ਚ ਹੋਈਆਂ ਹਨ। ਦੱਸਣਯੋਗ ਹੈ ਕਿ ਪੂਰੇ ਦੇਸ਼ 'ਚ ਕੋਰੋਨਾ ਦੇ 24506 ਇਨਫੈਕਟਡ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 775 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ 5063 ਲੋਕ ਠੀਕ ਹੋ ਕੇ ਘਰ ਵੀ ਜਾ ਚੁੱਕੇ ਹਨ। 


Iqbalkaur

Content Editor

Related News