ਸਕੂਲ ''ਚ ਖੇਡਦਿਆਂ ਬੇਹੋਸ਼ ਹੋ ਕੇ ਡਿੱਗੀ ਤੀਜੀ ਜਮਾਤ ਦੀ ਵਿਦਿਆਰਥਣ, ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Saturday, Sep 14, 2024 - 09:23 PM (IST)

ਲਖਨਊ : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਸਥਿਤ ਮੋਂਟਫੋਰਟ ਸਕੂਲ ਦੀ ਇਕ ਵਿਦਿਆਰਥਣ ਦੀ ਖੇਡਦੇ ਸਮੇਂ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਵੱਲੋਂ ਜਾਰੀ ਬਿਆਨ ਮੁਤਾਬਕ ਤੀਜੀ ਜਮਾਤ ਦੀ ਵਿਦਿਆਰਥਣ ਮਾਨਵੀ ਸਿੰਘ (ਲਗਭਗ 9 ਸਾਲ) ਦੇ ਵੀਰਵਾਰ ਨੂੰ ਸਕੂਲ ਦੇ ਖੇਡ ਮੈਦਾਨ ਵਿਚ ਬੇਹੋਸ਼ ਹੋ ਜਾਣ ਤੋਂ ਬਾਅਦ ਉਸ ਨੂੰ ਤੁਰੰਤ ਨੇੜਲੇ ਫਾਤਿਮਾ ਹਸਪਤਾਲ ਲਿਜਾਇਆ ਗਿਆ।

ਲੜਕੀ ਦੇ ਪਰਿਵਾਰਕ ਮੈਂਬਰ ਉਸ ਨੂੰ ਚੰਦਨ ਹਸਪਤਾਲ ਵੀ ਲੈ ਕੇ ਗਏ ਪਰ ਡਾਕਟਰਾਂ ਨੇ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਐਲਾਨ ਕਰ ਦਿੱਤੀ। ਇਹ ਮਾਮਲਾ ਪੁਲਸ ਦੇ ਧਿਆਨ ਵਿਚ ਵੀ ਆਇਆ ਪਰ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਕੋਈ ਕਾਰਵਾਈ ਨਾ ਹੋਣ ਦੀ ਗੱਲ ਕਹੀ ਹੈ। ਬੱਚੀ ਦੀ ਮੌਤ ਦੀ ਖਬਰ ਤੋਂ ਬਾਅਦ ਸ਼ੁੱਕਰਵਾਰ ਨੂੰ ਸਕੂਲ 'ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8


 


Sandeep Kumar

Content Editor

Related News