ਕੈਬਨਿਟ ਦਾ ਵੱਡਾ ਫ਼ੈਸਲਾ, ਕੇਂਦਰੀ ਕਰਮਚਾਰੀਆਂ ਦੇ DA ''ਚ ਕੀਤਾ 4% ਵਾਧਾ
Saturday, Mar 25, 2023 - 12:33 AM (IST)
ਨਵੀਂ ਦਿੱਲੀ (ਭਾਸ਼ਾ) : ਕੇਂਦਰੀ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ 4% ਵਧਾ ਕੇ 42 ਫ਼ੀਸਦੀ ਕਰ ਦਿੱਤੀ। ਇਸ ਨਾਲ ਕੇਂਦਰ ਸਰਕਾਰ ਦੇ 47.58 ਲੱਖ ਕਰਮਚਾਰੀਆਂ ਤੇ 69.76 ਲੱਖ ਪੈਨਸ਼ਨਧਾਰਕਾਂ ਨੂੰ ਲਾਭ ਮਿਲੇਗਾ।
ਇਹ ਵੀ ਪੜ੍ਹੋ : ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਜਾਪਾਨ, ਰਿਕਟਰ ਪੈਮਾਨੇ 'ਤੇ ਇੰਨੀ ਰਹੀ ਤੀਬਰਤਾ
ਮੰਤਰੀ ਮੰਡਲ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਦੀ ਬੈਠਕ ਤੋਂ ਬਾਅਦ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਮਹਿੰਗਾਈ ਭੱਤਾ ਤੇ ਮਹਿੰਗਾਈ ਰਾਹਤ ਵਧਣ ਨਾਲ ਸਰਕਾਰੀ ਖਜ਼ਾਨੇ ’ਤੇ ਸਾਲਾਨਾ 12,815.60 ਕਰੋੜ ਰੁਪਏ ਦਾ ਭਾਰ ਪਵੇਗਾ। ਕਰਮਚਾਰੀਆਂ ਨੂੰ ਮਹਿੰਗਾਈ ਭੱਤਾ ਤੇ ਪੈਨਸ਼ਨਧਾਰਕਾਂ ਨੂੰ ਮਹਿੰਗਾਈ ਰਾਹਤ ਦੀ ਵਾਧੂ ਕਿਸ਼ਤ 1 ਜਨਵਰੀ, 2023 ਤੋਂ ਦਿੱਤੀ ਜਾਵੇਗੀ। ਇਸ ਨਾਲ ਸਰਕਾਰ 'ਤੇ ਹਰ ਸਾਲ 12,815 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ। ਇਸ ਨਾਲ ਲਗਭਗ 47.58 ਲੱਖ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ 69.76 ਲੱਖ ਪੈਨਸ਼ਨਰਾਂ ਯਾਨੀ 1.17 ਕਰੋੜ ਲੋਕਾਂ ਨੂੰ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ : ਲੁਟੇਰੇ ਬਜ਼ੁਰਗ ਜੋੜੇ ਨੂੰ ਜ਼ਖ਼ਮੀ ਕਰ 15 ਹਜ਼ਾਰ ਦੀ ਨਕਦੀ ਤੇ 2 ਤੋਲੇ ਸੋਨੇ ਦੀ ਚੇਨ ਖੋਹ ਕੇ ਫਰਾਰ
ਸਾਲ ਵਿੱਚ 2 ਵਾਰ ਹੁੰਦਾ ਹੈ DA 'ਚ ਬਦਲਾਅ
ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਡੀਏ ਅਤੇ ਡੀਆਰ ਸਾਲ ਵਿੱਚ 2 ਵਾਰ ਜਨਵਰੀ ਤੇ ਜੁਲਾਈ ਵਿੱਚ ਸੋਧੇ ਜਾਂਦੇ ਹਨ। ਮਹਿੰਗਾਈ ਭੱਤਾ ਸਰਕਾਰੀ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਹੈ, ਜਦੋਂ ਕਿ ਮਹਿੰਗਾਈ ਰਾਹਤ ਪੈਨਸ਼ਨਰਾਂ ਲਈ ਹੈ। ਮੌਜੂਦਾ ਵਾਧਾ 1 ਜਨਵਰੀ 2023 ਤੋਂ ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਇਕ ਕਰੋੜ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 38 ਫ਼ੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਸੀ, ਜੋ ਵਧ ਕੇ 42 ਫ਼ੀਸਦੀ ਹੋ ਗਿਆ ਹੈ। ਸਰਕਾਰ ਨੇ ਜੁਲਾਈ 2021 ਵਿੱਚ ਫਿਰ ਡੀਏ 'ਚ ਵਾਧੇ ਦਾ ਐਲਾਨ ਕੀਤਾ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।