ਨਾਸਿਕ ''ਚ 4.0 ਦੀ ਤੀਬਰਤਾ ਨਾਲ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Saturday, Sep 05, 2020 - 01:26 AM (IST)
ਨਾਸਿਕ - ਮਹਾਰਾਸ਼ਟਰ ਦੇ ਨਾਸਿਕ ਤੋਂ ਕਰੀਬ 98 ਕਿ.ਮੀ. ਪੱਛਮ 'ਚ ਸ਼ੁੱਕਰਵਾਰ ਦੀ ਰਾਤ 11:41 ਮਿੰਟ 'ਤੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫਾਰ ਸੀਸਮੋਲਾਜੀ ਨੇ ਦਿੱਤੀ। ਹਾਲਾਕਿ ਇਸ ਨਾਲ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਇਸ ਤੋਂ ਪਹਿਲਾਂ ਪਿਛਲੇ ਮਹੀਨੇ ਮਹਾਰਾਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਸਨ। ਪਾਲਘਰ 'ਚ ਹਲਕੀ ਤੀਬਰਤਾ ਵਾਲੇ ਇਸ ਭੁਚਾਲ ਨਾਲ ਕੋਈ ਨੁਕਸਾਨ ਨਹੀਂ ਹੋਇਆ। ਪਾਲਘਰ ਜ਼ਿਲ੍ਹੇ 'ਚ 2.8 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਭੂਚਾਲ 'ਚ ਕਿਸੇ ਦੇ ਜਾਨੀ ਨੁਕਸਾਨ ਹੋਣ ਜਾਂ ਕਿਸੇ ਤਰ੍ਹਾਂ ਦੀ ਜਾਇਦਾਦ ਦੇ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਮਿਲੀ।