ਮੁੜ ਡਰਾਉਣ ਲੱਗਾ ਕੋਰੋਨਾ, ਬੀਤੇ 24 ਘੰਟਿਆਂ ''ਚ ਦੇਸ਼ ''ਚ 4500 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

06/06/2022 10:56:02 AM

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 4,518 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ 'ਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੀੜਤ ਹੋ ਚੁਕੇ ਲੋਕਾਂ ਦੀ ਗਿਣਤੀ ਵੱਧ ਕੇ 4,31,81,335 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 25,782 'ਤੇ ਪਹੁੰਚ ਗਈ, ਜੋ ਕੁੱਲ ਮਾਮਲਿਆਂ ਦਾ 0.06 ਫੀਸਦੀ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਸਵੇਰੇ 8 ਵਜੇ ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਨਾਲ 9 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,24,701 ਹੋ ਗਈ ਹੈ। ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 1,730 ਦਾ ਵਾਧਾ ਦਰਜ ਕੀਤਾ ਗਿਆ।

ਉੱਥੇ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.73 ਫੀਸਦੀ ਹੈ। ਅੰਕੜਿਆਂ ਅਨੁਸਾਰ, ਰੋਜ਼ਾਨਾ ਸੰਕਰਮਣ ਦਰ 1.62 ਫੀਸਦੀ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 0.91 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੁੱਲ 4,26,30,852 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.22 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 194.12 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha