24 ਘੰਟਿਆਂ 'ਚ ਕੋਰੋਨਾ ਦੇ 4,987 ਨਵੇਂ ਮਾਮਲੇ, 120 ਲੋਕਾਂ ਦੀ ਮੌਤ
Sunday, May 17, 2020 - 11:07 PM (IST)

ਨਵੀਂ ਦਿੱਲੀ— ਦੇਸ਼ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 2992 ਹੋ ਗਈ ਹੈ ਤੇ ਮਾਮਲਿਆਂ ਦੀ ਕੁਲ ਗਿਣਤੀ 95,914 ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ 'ਚ 120 ਲੋਕਾਂ ਦੀ ਮੌਤ ਹੋਈ ਹੈ ਜਦਕਿ 4,987 ਮਾਮਲੇ ਸਾਹਮਣੇ ਆਏ ਹਨ। ਦੇਸ਼ 'ਚ 53,946 ਮਰੀਜ਼ਾਂ ਦਾ ਇਲਾਜ਼ ਚੱਲ ਰਿਹਾ ਹੈ, 37,989 ਮਰੀਜ਼ ਠੀਕ ਹੋ ਚੁੱਕੇ ਹਨ।