ਮਣੀਪੁਰ ਘਟਨਾ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਰਗਰਮ ਹੋਈ ਪੁਲਸ, 4 ਮੁਲਜ਼ਮ ਕੀਤੇ ਗ੍ਰਿਫ਼ਤਾਰ

Friday, Jul 21, 2023 - 04:31 AM (IST)

ਮਣੀਪੁਰ ਘਟਨਾ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਰਗਰਮ ਹੋਈ ਪੁਲਸ, 4 ਮੁਲਜ਼ਮ ਕੀਤੇ ਗ੍ਰਿਫ਼ਤਾਰ

ਨੈਸ਼ਨਲ ਡੈਸਕ: ਬੀਤੇ ਦਿਨੀਂ ਮਣੀਪੁਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਵੀਡੀਓ ਸਾਹਮਣੇ ਆਈ ਸੀ। ਪੁਲਸ ਵੱਲੋਂ ਦੱਸਿਆ ਗਿਆ ਸੀ ਕਿ ਇਹ ਸ਼ਰਮਨਾਕ ਘਟਨਾ ਮਈ ਮਹੀਨੇ ਵਿਚ ਵਾਪਰੀ ਸੀ। ਘਟਨਾ ਦੀ ਵੀਡੀਓ ਵਾਇਰਲ ਹੋਣ ਮਗਰੋਂ ਹੁਣ ਪੁਲਸ ਵੀ ਹਰਕਤ ਵਿਚ ਆ ਗਈ ਹੈ। ਇਸ ਮਾਮਲੇ ਵਿਚ ਅੱਜ ਪੁਲਸ ਨੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। 

ਇਹ ਖ਼ਬਰ ਵੀ ਪੜ੍ਹੋ - ਮੋਗਾ ਬੋਗਸ ਅਸਲਾ ਲਾਇਸੈਂਸ ਸਕੈਂਡਲ: ‘ਜਗ ਬਾਣੀ’ ਦੇ ਖ਼ੁਲਾਸੇ ਮਗਰੋਂ 2 ਮੁਲਜ਼ਮ ਗ੍ਰਿਫ਼ਤਾਰ, ਮਾਸਟਰ ਮਾਈਂਡ ਫ਼ਰਾਰ

ਮਣੀਪੁਰ ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਦੇ ਨੌਂਗਪੋਕ ਸੇਕਮਾਈ ਪੁਲਸ ਥਾਣੇ ਅੰਦਰ ਪੈਂਦੇ ਥੋਬਲ ਜ਼ਿਲ੍ਹੇ ਵਿਚ 2 ਔਰਤਾਂ ਨੂੰ ਅਗਵਾ ਅਤੇ ਸਮੂਹਿਕ ਜਬਰ-ਜ਼ਿਨਾਹ ਕੀਤੇ ਜਾਣ ਦੇ ਘਿਨੌਣੇ ਅਪਰਾਧ ਦੇ ਤਿੰਨ ਹੋਰ ਮੁੱਖ ਮੁਲਜ਼ਮਾਂ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤਰ੍ਹਾਂ ਹੁਣ ਤਕ ਕੁੱਲ੍ਹ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸੂਬਾ ਪੁਲਸ ਦਾ ਕਹਿਣਾ ਹੈ ਕਿ ਬਾਕੀ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਬਾਕੀ ਮੁਲਜ਼ਮਾਂ ਦੀ ਭਾਲ ਵਿਚ ਛਾਪੇਮਾਰੀ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ - ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਏ ਕੈਬਨਿਟ ਮੰਤਰੀ ਕਟਾਰੂਚੱਕ, ਕੀਤਾ ਇਹ ਐਲਾਨ

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਮਣੀਪੁਰ ਤੋਂ ਇਕ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਭੀੜ ਵੱਲੋਂ 2 ਔਰਤਾਂ ਨੂੰ ਨਗਨ ਹਾਲਤ ਵਿਚ ਘੁਮਾਇਆ ਗਿਆ ਸੀ ਤੇ ਉਨ੍ਹਾਂ ਨਾਲ ਸ਼ਰੇਆਮ ਘਿਨੌਣੀਆਂ ਹਰਕਤਾਂ ਵੀ ਕੀਤੀਆਂ ਜਾ ਰਹੀਆਂ ਸਨ। ਜਬਰ-ਜ਼ਿਨਾਹ ਮਗਰੋਂ ਦੋਵਾਂ ਔਰਤਾਂ ਦਾ ਕਤਲ ਕਰ ਦਿੱਤਾ ਗਿਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News