ਗੰਗਾ ਨਦੀ ''ਚ ਨਹਾਉਂਦੇ ਸਮੇਂ 4 ਬੱਚਿਆਂ ਦੀ ਡੁੱਬਣ ਕਾਰਨ ਮੌਤ, ਪਿੰਡ ''ਚ ਪਸਰਿਆ ਮਾਤਮ
Friday, Mar 27, 2026 - 11:13 PM (IST)
ਪ੍ਰਯਾਗਰਾਜ : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਗੰਗਾ ਨਦੀ ਵਿੱਚ ਨਹਾਉਂਦੇ ਸਮੇਂ ਚਾਰ ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਗਈ। ਇਹ ਘਟਨਾ ਜ਼ਿਲ੍ਹੇ ਦੇ ਯਮੁਨਾ ਨਗਰ ਦੇ ਮਾਂਡਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬਾਮਪੁਰ ਦੀ ਹੈ।
ਪੁਲਸ ਦੇ ਸੀਨੀਅਰ ਅਧਿਕਾਰੀਆਂ ਅਨੁਸਾਰ, ਸ਼ੁੱਕਰਵਾਰ ਸਵੇਰੇ ਕਰੀਬ 10 ਵਜੇ ਪਿੰਡ ਬਾਮਪੁਰ ਦੇ ਚਾਰ ਬੱਚੇ ਨਜ਼ਦੀਕੀ ਗੰਗਾ ਨਦੀ ਵਿੱਚ ਨਹਾਉਣ ਗਏ ਸਨ। ਨਹਾਉਂਦੇ ਸਮੇਂ ਚਾਰੋਂ ਬੱਚੇ ਅਚਾਨਕ ਡੂੰਘੇ ਪਾਣੀ ਵਿੱਚ ਚਲੇ ਗਏ ਅਤੇ ਡੁੱਬ ਗਏ।
ਪੁਲਸ ਡਿਪਟੀ ਕਮਿਸ਼ਨਰ (ਯਮੁਨਾ ਨਗਰ) ਵਿਵੇਕ ਚੰਦਰ ਯਾਦਵ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਚਾਰੇ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਮ੍ਰਿਤਕ ਬੱਚਿਆਂ ਦੀ ਪਛਾਣ ਕੁਨਾਲ (12 ਸਾਲ), ਦੀਪਕ (17 ਸਾਲ), ਨਿਹਾਲ (10 ਸਾਲ) ਅਤੇ ਕਮਲੇਸ਼ (10 ਸਾਲ) ਵਜੋਂ ਹੋਈ ਹੈ।
ਪੁਲਸ ਨੇ ਦੱਸਿਆ ਕਿ ਸਾਰੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
