ਪਰਿਵਾਰ ਲਈ ਕਾਲ ਬਣਿਆ ਸੱਪ, ਜ਼ਮੀਨ 'ਤੇ ਸੁੱਤੇ 4 ਬੱਚਿਆਂ ਨੂੰ ਡੰਗਿਆ, 3 ਦੀ ਮੌਤ

Friday, Sep 06, 2024 - 04:17 PM (IST)

ਗੜ੍ਹਵਾ : ਝਾਰਖੰਡ ਦੇ ਗੜ੍ਹਵਾ ਜ਼ਿਲ੍ਹੇ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸੱਪ ਦੇ ਡੱਸਣ ਨਾਲ ਇਕ ਪਰਿਵਾਰ ਦੇ 3 ਬੱਚਿਆਂ ਦੀ ਮੌਤ ਹੋ ਗਈ, ਜਦਕਿ 1 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਮਾਮਲਾ ਜ਼ਿਲ੍ਹੇ ਦੇ ਚੀਨੀਆ ਇਲਾਕੇ ਦੇ ਪਿੰਡ ਚੱਪਕਲੀ ਦਾ ਹੈ। 

ਇਹ ਵੀ ਪੜ੍ਹੋ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ

ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਪਰਿਵਾਰ ਦੇ ਚਾਰ ਬੱਚੇ ਜ਼ਮੀਨ 'ਤੇ ਸੌਂ ਰਹੇ ਸਨ। ਇਸ ਦੌਰਾਨ ਸਾਰੇ ਬੱਚਿਆਂ ਨੂੰ ਸੱਪ ਨੇ ਡੰਗ ਲਿਆ, ਜਿਸ ਤੋਂ ਬਾਅਦ ਪਰਿਵਾਰ ਵਾਲੇ ਚਾਰੋਂ ਬੱਚਿਆਂ ਨੂੰ ਹਸਪਤਾਲ ਲੈ ਕੇ ਜਾਣ ਦੀ ਬਜਾਏ ਕਿਸੇ ਤਾਂਤਰਿਕ ਕੋਲ ਲੈ ਗਏ। ਸਮੇਂ ਸਿਰ ਇਲਾਜ ਨਾ ਹੋਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇਕ ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਇੱਕੋ ਪਰਿਵਾਰ ਦੇ 3 ਬੱਚਿਆਂ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ

ਐੱਸਐੱਨਐੱਮਐੱਮਸੀਐੱਚ ਦੇ ਮੈਡੀਸਨ ਵਿਭਾਗ ਦੇ ਐੱਚਓਡੀ ਅਨੁਸਾਰ ਸੱਪ ਦੇ ਡੰਗਣ 'ਤੇ ਤੁਰੰਤ ਇਲਾਜ ਕਰਨਾ ਚਾਹੀਦਾ ਹੈ ਨਾ ਕੀ ਕਿਸੇ ਤਾਂਤਰਿਕ ਕੋਲ ਜਾਣਾ ਚਾਹੀਦਾ ਹੈ। ਇਸ ਨਾਲ ਮਰੀਜ਼ ਦੀ ਜਾਨ ਨੂੰ ਖ਼ਤਰੇ ਵਿੱਚ ਪੈ ਜਾਂਦੀ ਹੈ। ਸਿਹਤ ਵਿਭਾਗ ਕੋਲ ਸੱਪ ਦੇ ਜ਼ਹਿਰ ਦਾ ਟੀਕਾ ਅਤੇ ਐਂਟੀਡੋਟ ਉਪਲਬਧ ਹੁੰਦੀ ਹੈ। ਵਿਸ਼ਵ ਸਿਹਤ ਸੰਗਠਨ ਦੇ ਸਰਵੇਖਣ ਅਨੁਸਾਰ ਹਰ ਸਾਲ 80 ਹਜ਼ਾਰ ਲੋਕਾਂ ਨੂੰ ਸੱਪ ਡੰਗ ਮਾਰਦੇ ਹਨ। ਇਨ੍ਹਾਂ ਵਿੱਚੋਂ 10 ਹਜ਼ਾਰ ਮਰੀਜ਼ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਦੀ ਸੂਰਤ ਵਿੱਚ ਸਮੇਂ ਸਿਰ ਸਹੀ ਇਲਾਜ ਸ਼ੁਰੂ ਕਰਨਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ ਸ਼ਰਾਬੀ ਅਧਿਆਪਕ ਦਾ ਕਾਰਾ: ਸਕੂਲ 'ਚ ਵਿਦਿਆਰਥਣ ਦੀ ਕੀਤੀ ਕੁੱਟਮਾਰ, ਕੈਂਚੀ ਨਾਲ ਕੱਟੇ ਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News