ਪਾਰਟੀ ਤੋਂ ਪਰਤ ਰਹੇ 4 ਮਸ਼ਹੂਰ ਯੂਟਿਊਬਰਾਂ ਦੀ ਸੜਕ ਹਾਦਸੇ 'ਚ ਮੌਤ, ਗੱਡੀ ਦੇ ਉੱਡੇ ਪਰਖੱਚੇ

06/10/2024 5:16:52 PM

ਮੁੰਬਈ (ਬਿਊਰੋ) - ਉੱਤਰ ਪ੍ਰਦੇਸ਼ ਦੇ ਅਮਰੋਹਾ 'ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ 'ਚ ਕਾਰ 'ਚ ਸਵਾਰ 4 ਦੋਸਤਾਂ ਦੀ ਮੌਤ ਹੋ ਗਈ। 2 ਨੌਜਵਾਨ ਗੰਭੀਰ ਜ਼ਖਮੀ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪੂਰੀ ਤਰ੍ਹਾਂ ਪਰਖੱਚੇ ਉੱਡ ਗਏ। 3 ਕਾਰਾਂ ਵਿਚਕਾਰ ਟੱਕਰ ਹੋ ਗਈ। 4 ਮ੍ਰਿਤਕ ਅਤੇ ਦੋ ਜ਼ਖ਼ਮੀ ਇੱਕੋ ਕਾਰ 'ਚ ਸਵਾਰ ਸਨ। 

ਮੌਤ ਨੇ ਇੰਝ ਪਾਇਆ ਘੇਰਾ
ਦੱਸ ਦਈਏ ਕਿ ਪਹਿਲਾਂ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੀ ਬੋਲੈਰੋ ਨਾਲ ਜਾ ਟਕਰਾਈ ਅਤੇ ਫਿਰ ਪਿੱਛੇ ਤੋਂ ਆ ਰਹੀ ਇੱਕ ਹੋਰ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਦਰੜ ਦਿੱਤਾ। ਚਾਰੇ ਮ੍ਰਿਤਕ ਨੌਜਵਾਨ ਯੂ-ਟਿਊਬ ‘ਤੇ ਵੀਡੀਓ ਬਣਾਉਂਦੇ ਸਨ। ਇਹ ਹਾਦਸਾ ਜ਼ਿਲ੍ਹੇ ਦੇ ਹਸਨਪੁਰ ਕੋਤਵਾਲੀ ਇਲਾਕੇ ਦੇ ਮਨੌਟਾ ਪੁਲ 'ਤੇ ਰਾਤ ਸਮੇਂ ਵਾਪਰਿਆ। ਇਸ ਹਾਦਸੇ ‘ਚ ਬੋਲੈਰੋ ਕਾਰ ‘ਚ ਸਵਾਰ ਚਾਰ ਵਿਅਕਤੀ ਵੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਵੀ ਇਲਾਜ ਲਈ ਗਜਰੌਲਾ ਕਮਿਊਨਿਟੀ ਹੈਲਥ ਸੈਂਟਰ ਵਿਖੇ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਵਾਲੇ ਉਸ ਨੂੰ ਬਾਡਾ ਦੇ ਇੱਕ ਨਿੱਜੀ ਹਸਪਤਾਲ ਲੈ ਗਏ।

PunjabKesari

ਦੋਸਤ ਦੀ ਪਾਰਟੀ 'ਚ ਗਏ ਸਨ ਚਾਰੇ ਦੋਸਤ
ਪੁਲਸ ਮੁਤਾਬਕ, ਲੱਕੀ ਚੌਧਰੀ, ਸਲਮਾਨ, ਸ਼ਾਹਰੁਖ, ਸ਼ਾਹਨਵਾਜ਼, ਜ਼ੈਦ ਅਤੇ ਦਿਲਸ਼ਾਦ ਆਪਣੇ ਦੋਸਤ ਦੇ ਜਨਮਦਿਨ ਦੀ ਪਾਰਟੀ ‘ਚ ਸ਼ਾਮਲ ਹੋਣ ਲਈ ਐਤਵਾਰ ਸ਼ਾਮ ਨੂੰ ਇਕ ਕਾਰ ‘ਚ ਹਸਨਪੁਰ ਗਏ ਸਨ। ਸਾਰਿਆਂ ਨੇ ਉੱਥੇ ਇਕ ਹੋਟਲ ‘ਚ ਪਾਰਟੀ ਕੀਤੀ, ਜਿਸ ਤੋਂ ਬਾਅਦ ਦੇਰ ਰਾਤ ਉਹ ਨਵਾਦਾ ਰੋਡ, ਗਜਰੌਲਾ ‘ਤੇ ਆਪਣੇ ਘਰ ਵਾਪਸ ਪਰਤ ਰਹੇ ਸਨ। ਜਿਵੇਂ ਹੀ ਉਹ ਕੋਤਵਾਲੀ ਹਸਨਪੁਰ ਦੇ ਮਨੋਟਾ ਚੌਕੀ ਇਲਾਕੇ ਦੇ ਪੁਲ ‘ਤੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਬੋਲੈਰੋ ਗੱਡੀ ਨਾਲ ਉਨ੍ਹਾਂ ਦੀ ਕਾਰ ਟਕਰਾ ਗਈ। ਇਸੇ ਦੌਰਾਨ ਪਿੱਛੇ ਤੋਂ ਆ ਰਹੀ ਇੱਕ ਹੋਰ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਘਸੀਟ ਲਿਆ।

PunjabKesari

4 YouTubers ਦੋਸਤਾਂ ਦੀ ਹੋਈ ਮੌਤ
ਇਸ ਹਾਦਸੇ ‘ਚ ਕਾਰ ਸਵਾਰ ਲੱਕੀ ਚੌਧਰੀ, ਸਲਮਾਨ, ਸ਼ਾਹਰੁਖ ਅਤੇ ਸ਼ਾਹਨਵਾਜ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੌਰਾਨ ਜ਼ੈਦ ਅਤੇ ਦਿਲਸ਼ਾਦ ਗੰਭੀਰ ਜ਼ਖਮੀ ਹੋ ਗਏ। ਇਸ ਹਾਦਸੇ ‘ਚ ਬੋਲੈਰੋ ‘ਚ ਸਵਾਰ 4 ਲੋਕ ਵੀ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਐਂਬੂਲੈਂਸ ਰਾਹੀਂ ਪੁਲਸ ਸਾਰਿਆਂ ਨੂੰ ਗਜਰੌਲਾ ਸਥਿਤ ਸੀ. ਐੱਚ. ਸੀ. ਦਿਲਸ਼ਾਦ ਅਤੇ ਜ਼ੈਦ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮੇਰਠ ਰੈਫਰ ਕਰ ਦਿੱਤਾ ਗਿਆ। ਹਾਦਸੇ ਦੀ ਖ਼ਬਰ ਸੁਣਦਿਆਂ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ‘ਚ ਮਾਤਮ ਛਾ ਗਿਆ। ਪਰਿਵਾਰਕ ਮੈਂਬਰ ਰੋਂਦੇ ਹੋਏ ਸੀ. ਐੱਚ. ਸੀ. ਪੁੱਜੇ। ਪੁਲਸ ਨੇ ਚਾਰਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News