ਨਕਲੀ ਸ਼ਰਾਬ ਪੀਣ ਨਾਲ 4 ਦੋਸਤਾਂ ਦੀ ਮੌਤ, ਇਕ ਦੀ ਹਾਲਤ ਗੰਭੀਰ

11/22/2022 2:55:06 PM

ਗੋਹਾਨਾ (ਸੁਨੀਲ) : ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਨਕਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ’ਚ ਤਿੰਨ ਸ਼ਾਮਦੀ ਪਿੰਡ ਅਤੇ ਇਕ ਪਾਣੀਪਤ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੋਕਾਂ ਨੇ ਕੱਚੀ ਸ਼ਰਾਬ ਪੀਤੀ ਸੀ। ਇਸ ਤੋਂ ਬਾਅਦ ਹੀ ਉਸ ਦੀ ਸਿਹਤ ਵਿਗੜ ਗਈ ਅਤੇ ਹਸਪਤਾਲ ਲਿਜਾਉਂਦੇ ਸਮੇਂ ਚਾਰ ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਸਿੱਖ ਧਾਰਮਿਕ ਚਿੰਨ੍ਹਾਂ ਦੇ ਟੈਟੂ ਬਣਵਾਉਣ ਵਾਲੇ ਜ਼ਰੂਰ ਪੜ੍ਹਨ ਇਹ ਖ਼ਬਰ, SGPC ਨੇ ਦਿੱਤੀ ਚੇਤਾਵਨੀ

ਜਾਣਕਾਰੀ ਅਨੁਸਾਰ ਇਹ ਮਾਮਲਾ ਗੋਹਾਨਾ ਦੇ ਪਿੰਡ ਸ਼ਾਮਦੀ ਦਾ ਹੈ, ਜਿੱਥੇ ਬੀਤੀ ਰਾਤ ਛੇ ਵਿਅਕਤੀਆਂ ਨੇ ਸ਼ਰਾਬ ਪੀਤੀ ਸੀ। ਦੱਸਿਆ ਜਾ ਰਿਹਾ ਹੈ ਕਿ 41 ਸਾਲਾ ਸੁਰਿੰਦਰ, 38 ਸਾਲਾ ਸੁਨੀਲ, 38 ਸਾਲਾ ਸੁਨੀਲ ਵਾਸੀ ਸ਼ਾਮਦੀ, 37 ਸਾਲਾ ਅਜੈ, ਬੰਟੀ ਅਤੇ ਅਨਿਲ ਵਾਸੀ ਪਾਣੀਪਤ ਨੇ ਮਿਲ ਕੇ ਸ਼ਰਾਬ ਪੀਤੀ ਸੀ। ਸਾਰੇ ਪਾਣੀਪਤ ਦੀ ਇਕ ਸ਼ੂਗਰ ਮਿੱਲ ’ਚ ਕੰਮ ਕਰਦੇ ਸਨ। ਸ਼ਰਾਬ ਪੀ ਕੇ ਸਾਰੇ ਆਪੋ-ਆਪਣੇ ਘਰਾਂ ਨੂੰ ਚਲੇ ਗਏ ਅਤੇ ਸੌਂ ਗਏ। ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ। ਮੰਗਲਵਾਰ ਸਵੇਰੇ ਸੁਰਿੰਦਰ, ਸੁਨੀਲ, ਅਜੈ ਅਤੇ ਉਸ ਦੇ ਰਿਸ਼ਤੇਦਾਰ ਨੂੰ ਮ੍ਰਿਤਕ ਪਾਇਆ ਗਿਆ, ਜਦਕਿ ਬੰਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

Shivani Bassan

This news is Content Editor Shivani Bassan