ਜੰਮੂ-ਕਸ਼ਮੀਰ ’ਚ ਜੈਸ਼ ਦੇ 4 ਅੱਤਵਾਦੀ ਗ੍ਰਿਫਤਾਰ

Tuesday, Dec 24, 2019 - 01:21 AM (IST)

ਜੰਮੂ-ਕਸ਼ਮੀਰ ’ਚ ਜੈਸ਼ ਦੇ 4 ਅੱਤਵਾਦੀ ਗ੍ਰਿਫਤਾਰ

ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੇ ਸ਼ੋਪੀਆਂ ਜ਼ਿਲੇ ਵਿਚ ਵੱਖ-ਵੱਖ ਮੁਹਿੰਮਾਂ ਵਿਚ ਲਸ਼ਕਰ-ਏ-ਤੋਇਬਾ ਦਾ ਇਕ ਤੇ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਕ ਭਰੋਸੇਯੋਗ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਦੇ ਸੱਦਾਮ ਹੁਸੈਨ ਮੀਰ ਨੂੰ ਗ੍ਰਿਫਤਾਰ ਕੀਤਾ ਗਿਆ। ਉਹ ਬਰਾਥ ਕਲਾਂ ਦਾ ਰਹਿਣ ਵਾਲਾ ਹੈ। ਉਸ ਨੂੰ ਉਤਰੀ ਕਸ਼ਮੀਰ ਦੇ ਸੋਪੋਰ ਟਾਊਨਸ਼ਿਪ ਦੇ ਇਕ ਪਿੰਡ ਵਿਚੋਂ ਰਾਤ ਭਰ ਚੱਲੀ ਮੁਹਿੰਮ ਵਿਚ ਗ੍ਰਿਫਤਾਰ ਕੀਤਾ ਗਿਆ। ਅੱਤਵਾਦੀ ਕੋਲੋਂ ਹਥਿਆਰ ਤੇ ਗੋਲਾ-ਬਾਰੂਦ ਜ਼ਬਤ ਕੀਤਾ ਗਿਆ ਹੈ।


author

Inder Prajapati

Content Editor

Related News