ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨ ਕਰ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 4 ਦੀ ਮੌਤ ਤੇ 22 ਜ਼ਖਮੀ
Friday, May 13, 2022 - 08:53 PM (IST)
ਜੰਮੂ : ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨ ਕਰ ਪਰਤ ਰਹੇ ਸ਼ਰਧਾਲੂਆਂ ਨਾਲ ਸ਼ੁੱਕਰਵਾਰ ਨੂੰ ਵੱਡੀ ਅਣਸੁਖਾਵੀਂ ਘਟਨਾ ਵਾਪਰ ਗਈ। ਇਥੇ ਇਕ ਯਾਤਰੀ ਬੱਸ ਨੂੰ ਭਿਆਨਕ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 22 ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ। ਏ.ਡੀ.ਜੀ.ਪੀ. ਜੰਮੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਟੜਾ ਤੋਂ ਜਮੂ ਜਾ ਰਹੀ ਇਕ ਸਥਾਨਕ ਬੱਸ ਨੰਬਰ ਜੇ.ਕੇ. 14-1831 ਨੂੰ ਕਟੜਾ ਤੋਂ ਕਰੀਬ 1.5 ਕਿਲੋਮੀਟਰ ਦੂਰ ਖਰਮਲ ਨੇੜੇ ਅੱਗ ਲੱਗ ਗਈ।
ਇਹ ਵੀ ਪੜ੍ਹੋ :- ਅਧਿਐਨ ’ਚ ਹੋਇਆ ਖ਼ੁਲਾਸਾ, ਨੋਟਾਂ ਨਾਲ ਨਹੀਂ ਫੈਲਦਾ ਕੋਰੋਨਾ
ਬੱਸ 'ਚ ਇੰਜਣ ਵਾਲੇ ਪਾਸੇ ਤੋਂ ਅੱਗ ਲੱਗੀ ਜਿਸ ਨੇ ਜਲਦ ਹੀ ਪੂਰੀ ਬੱਸ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਘਟਨਾ 'ਚ 22 ਜ਼ਖਮੀਆਂ ਨੂੰ ਇਲਾਜ ਲਈ ਕਟੜਾ ਭੇਜਿਆ ਗਿਆ ਹੈ ਜਿਨ੍ਹਾਂ 'ਚੋਂ 3 ਜੋ ਕਿ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਉਨ੍ਹਾਂ ਨੂੰ ਵਿਸ਼ੇਸ਼ ਇਲਾਜ ਲਈ ਅਗੇ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ :-ਬ੍ਰਾਜ਼ੀਲ ਤੋਂ ਅਮਰੀਕਾ ਦਾ ਬਾਰਡਰ ਪਾਰ ਕਰਨ ਤੋਂ ਪਹਿਲਾਂ ਪੰਜਾਬੀ ਨੌਜਵਾਨ ਦੀ ਹੋਈ ਮੌਤ
ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ : ਕੇਂਦਰੀ ਮੰਤਰੀ ਸਿੰਘ
ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਤੁਰੰਤ ਟਵੀਟ ਕਰ ਲਿਖਿਆ ਕਿ ਕਟੜਾ 'ਚ ਬੱਸ ਹਾਦਸੇ ਦੀ ਖ਼ਬਰ ਮਿਲਦੇ ਹੀ ਜੰਮੂ ਦੇ ਡਿਪਟੀ ਕਮਿਸ਼ਨਰ ਬਬੀਲਾ ਰੱਖਵਾਲਾ ਨਾਲ ਗੱਲਬਾਤ ਕੀਤੀ ਗਈ, ਜ਼ਖਮੀਆਂ ਨੂੰ ਨੇੜੇ ਨਾਰਾਇਣ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ 'ਚ ਜ਼ਖਮੀਆਂ ਨੂੰ ਆਰਥਿਕ ਮਦਦ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਹ ਵੀ ਪੜ੍ਹੋ :- ਵਿਧਾਇਕ ਸੁਖਵਿੰਦਰ ਕੋਟਲੀ ਦਾ ਹਾਲਚਾਲ ਜਾਣਨ ਹਸਪਤਾਲ ਪੁੱਜੇ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ