ਜੈਪੁਰ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਪੁਲ਼ੀ ਤੋਂ ਰੇਲਵੇ ਟਰੈਕ 'ਤੇ ਡਿੱਗੀ, 4 ਦੀ ਮੌਤ, ਕਈ ਜ਼ਖ਼ਮੀ

Monday, Nov 06, 2023 - 10:31 AM (IST)

ਜੈਪੁਰ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਪੁਲ਼ੀ ਤੋਂ ਰੇਲਵੇ ਟਰੈਕ 'ਤੇ ਡਿੱਗੀ, 4 ਦੀ ਮੌਤ, ਕਈ ਜ਼ਖ਼ਮੀ

ਰਾਜਸਥਾਨ (ਬਿਊਰੋ) : ਰਾਜਸਥਾਨ ਦੇ ਦੌਸਾ ਕਲੈਕਟੋਰੇਟ ਸਰਕਲ ਨੇੜੇ ਇੱਕ ਬੱਸ ਬੇਕਾਬੂ ਹੋ ਜਾਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ 4 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜਦੋਂ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਤਾਂ ਰੇਲ ਪਟੜੀ 'ਤੇ ਜਾ ਡਿੱਗੀ। ਇਸ ਹਾਦਸੇ 'ਚ ਜ਼ਖਮੀਆਂ ਨੂੰ ਤੁਰੰਤ ਨੇੜੇ ਦੇ ਹਸਪਤਾਲ ਲਿਜਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਬੱਸ 'ਚ ਸਵਾਰ ਕਰੀਬ 24 ਲੋਕ ਜ਼ਖਮੀ ਹੋਏ ਹਨ। ਹਾਦਸੇ ਤੋਂ ਬਾਅਦ ਡੀ. ਐੱਮ. ਸਮੇਤ ਸਾਰੇ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਨੈਸ਼ਨਲ ਹਾਈਵੇ-21 'ਤੇ ਵਾਪਰਿਆ। ਇਸ ਹਾਦਸੇ ਤੋਂ ਬਾਅਦ ਉਥੋਂ ਲੰਘਣ ਵਾਲੀਆਂ ਟਰੇਨਾਂ ਦੀ ਆਵਾਜਾਈ ਵੀ ਬੰਦ ਹੋ ਗਈ ਹੈ।

ਇਹ ਵੀ ਪੜ੍ਹੋ : ਲਾੜੇ ਸਣੇ 4 ਲੋਕਾਂ ਦੇ ਸਿਵੇ ਵੀ ਠੰਡੇ ਨਹੀਂ ਹੋਏ ਕਿ ਮੋਗਾ 'ਚ ਮੁੜ ਭਿਆਨਕ ਹਾਦਸਾ, 5 ਨੌਜਵਾਨਾਂ ਦੀ ਮੌਤ

ਦੌਸਾ ਦੇ ਡੀ. ਐੱਮ. ਕਮਰ ਚੌਧਰੀ ਮੁਤਾਬਕ, ਐਤਵਾਰ ਰਾਤ ਕਰੀਬ 2.15 ਵਜੇ ਨੈਸ਼ਨਲ ਹਾਈਵੇਅ-21 'ਤੇ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਬੱਸ ਹਰਿਦੁਆਰ ਤੋਂ ਜੈਪੁਰ ਵੱਲ ਜਾ ਰਹੀ ਸੀ। ਹਾਦਸੇ ਦੀ ਸੂਚਨਾ ਰੇਲਵੇ ਕੰਟਰੋਲ ਰੂਮ ਨੂੰ ਮਿਲਦੇ ਹੀ ਜੈਪੁਰ-ਦਿੱਲੀ ਰੇਲਵੇ ਲਾਈਨ ਦੇ ਅੱਪ ਅਤੇ ਡਾਊਨ ਟ੍ਰੈਕ 'ਤੇ ਟਰੇਨਾਂ ਦੀ ਆਵਾਜਾਈ ਤੁਰੰਤ ਰੋਕ ਦਿੱਤੀ ਗਈ।

ਇਹ ਵੀ ਪੜ੍ਹੋ : ਖੁਸ਼ੀਆਂ ’ਚ ਪਏ ਵੈਣ, ਡੋਲੀ ਵਾਲੀ ਕਾਰ ਨਾਲ ਵਾਪਰਿਆ ਹਾਦਸਾ, ਲਾੜੇ ਸਣੇ 4 ਦੀ ਮੌਤ

 ਡਾਕਟਰ ਨੇ ਦੋ ਔਰਤਾਂ ਸਮੇਤ ਕੁੱਲ ਚਾਰ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਹਸਪਤਾਲ 'ਚ ਦਾਖਲ ਮਰੀਜ਼ਾਂ 'ਚੋਂ 5 ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜੈਪੁਰ ਰੈਫਰ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

sunita

Content Editor

Related News