ਉਤਰਾਖੰਡ ਦੇ ਰੁਦਰਪ੍ਰਯਾਗ ''ਚ ਜ਼ਮੀਨ ਖਿਸਕਣ ਕਾਰਨ 4 ਮਜ਼ਦੂਰਾਂ ਦੀ ਮੌਤ
Friday, Aug 23, 2024 - 10:56 AM (IST)
ਰੁਦਰਪ੍ਰਯਾਗ (ਭਾਸ਼ਾ) - ਉੱਤਰਾਖੰਡ ਦੇ ਫਾਟਾ ਪਿੰਡ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕ ਜਾਣ ਨਾਲ ਨੇਪਾਲ ਦੇ ਚਾਰ ਮਜ਼ਦੂਰਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸਡੀਆਰਐੱਫ) ਨੇ ਮਲਬੇ ਵਿੱਚੋਂ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ - ਸੜਕ 'ਤੇ ਖੜ੍ਹੇ ਟਰੱਕ ਨਾਲ ਜ਼ੋਰਦਾਰ ਟਕਰਾਈ ਤੇਜ਼ ਰਫ਼ਤਾਰ ਕਾਰ, ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਰੁਦਰਪ੍ਰਯਾਗ ਦੇ ਆਫਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਾਜਵਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਵੇਰੇ ਕਰੀਬ 1.20 ਵਜੇ ਪਿੰਡ 'ਚ ਖਟ ਗਡੇਰਾ (ਬਰਸਾਤ ਦੇ ਪਾਣੀ ਦੇ ਤਲਾਅ) ਨੇੜੇ ਵਾਪਰੀ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਬਚਾਅ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਵੀਰਵਾਰ ਰਾਤ ਨੂੰ ਇਲਾਕੇ ਵਿੱਚ ਭਾਰੀ ਮੀਂਹ ਪਿਆ। ਰਾਜਵਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਤੁਲ ਬਹਾਦਰ, ਪੂਰਨ ਨੇਪਾਲੀ, ਕਿਸ਼ਨ ਪਰਿਹਾਰ ਅਤੇ ਚੀਕੂ ਬੂਰਾ ਵਜੋਂ ਹੋਈ ਹੈ। ਇਹ ਸਾਰੇ ਨੇਪਾਲ ਦੇ ਰਹਿਣ ਵਾਲੇ ਸਨ।
ਇਹ ਵੀ ਪੜ੍ਹੋ - ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦੇ ਹੁਕਮ, ਐਡਵਾਈਜ਼ਰੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8