ਕਾਲਜ ''ਚ ਰੈਗਿੰਗ ਦੇ ਦੋਸ਼ ''ਚ 4 ਮੈਡੀਕਲ ਵਿਦਿਆਰਥੀ ਮੁਅੱਤਲ

Monday, Nov 18, 2024 - 06:13 PM (IST)

ਕਾਲਜ ''ਚ ਰੈਗਿੰਗ ਦੇ ਦੋਸ਼ ''ਚ 4 ਮੈਡੀਕਲ ਵਿਦਿਆਰਥੀ ਮੁਅੱਤਲ

ਹੈਦਰਾਬਾਦ : ਤੇਲੰਗਾਨਾ ਦੇ ਨਲਗੋਂਡਾ ਜ਼ਿਲ੍ਹੇ ਦੇ ਸਰਕਾਰੀ ਮੈਡੀਕਲ ਕਾਲਜ ਦੇ ਚਾਰ ਵਿਦਿਆਰਥੀਆਂ ਨੂੰ ਆਪਣੇ ਜੂਨੀਅਰ ਵਿਦਿਆਰਥੀਆਂ ਨਾਲ ਰੈਗਿੰਗ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਸੋਮਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਇਹ ਘਟਨਾ 11 ਨਵੰਬਰ ਨੂੰ ਲੜਕਿਆਂ ਦੇ ਹੋਸਟਲ ਵਿੱਚ ਵਾਪਰੀ, ਜਿੱਥੇ ਕੇਰਲਾ ਦੇ ਪੰਜ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੀਨੀਅਰਾਂ ਨੇ 'ਸਰੀਰਕ ਤੌਰ 'ਤੇ ਪਰੇਸ਼ਾਨ ਕੀਤਾ ਅਤੇ ਰੈਗਿੰਗ ਕੀਤੀ'। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਖ਼ਰਾਬ ਮੌਸਮ ਕਾਰਨ 14 ਉਡਾਣਾਂ ਪ੍ਰਭਾਵਿਤ, ਕਈਆਂ ਦਾ ਬਦਲਿਆ ਸਮਾਂ

ਅਗਲੇ ਦਿਨ ਜੂਨੀਅਰ ਵਿਦਿਆਰਥੀਆਂ ਨੇ ਕਾਲਜ ਪ੍ਰਸ਼ਾਸਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ ਕੀਤੀ ਗਈ ਸੀ ਅਤੇ ਰੈਗਿੰਗ ਵਿਰੋਧੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਚਾਰ ਸੀਨੀਅਰ ਵਿਦਿਆਰਥੀਆਂ ਨੂੰ ਇੱਕ ਤੋਂ ਛੇ ਮਹੀਨਿਆਂ ਦੀ ਮਿਆਦ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਮੁੜ ਤੋਂ ਰੋਕਣ ਲਈ ਸਾਰੇ ਢੁਕਵੇਂ ਕਦਮ ਚੁੱਕੇ ਗਏ ਹਨ। ਪੁਲਸ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਰੈਗਿੰਗ ਵਿਰੋਧੀ ਜਾਗਰੂਕਤਾ ਮੀਟਿੰਗਾਂ ਦਾ ਆਯੋਜਨ ਕਰਨ ਦਾ ਪ੍ਰਸਤਾਵ ਹੈ।

ਇਹ ਵੀ ਪੜ੍ਹੋ - 35 ਸਾਲ ਦਾ ਲਾੜਾ...12 ਸਾਲ ਦੀ ਲਾੜੀ, ਵੱਡੀ ਭੈਣ ਦੀ ਐਂਟਰੀ ਨੇ ਵਿਗਾੜੀ 'ਗੇਮ', ਪੁਲਸ ਵੀ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News