ਵੱਡੀ ਵਾਰਦਾਤ: ਘਰ ''ਚੋਂ ਮਿਲੀਆਂ ਇੱਕੋਂ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ, ਪਿਆ ਚੀਕ-ਚਿਹਾੜਾ
Tuesday, Dec 23, 2025 - 12:52 PM (IST)
ਕਨੂਰ (ਕੇਰਲ) : ਉੱਤਰੀ ਕੇਰਲ ਦੇ ਕੰਨੂਰ ਜ਼ਿਲ੍ਹੇ ਵਿੱਚ ਉਸ ਸਮੇਂ ਚੀਕ-ਚਿਹਾੜਾ ਮਚ ਗਿਆ, ਜਦੋਂ ਇੱਕੋਂ ਪਰਿਵਾਰ ਦੇ ਚਾਰ ਮੈਂਬਰ ਆਪਣੇ ਘਰ ਵਿਚ ਮ੍ਰਿਤਕ ਪਾਏ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਵਿਖੇ ਭੇਜ ਦਿੱਤਾ।
ਪੜ੍ਹੋ ਇਹ ਵੀ - ਅੱਜ ਤੋਂ ਹੀ ਬੰਦ ਸਾਰੇ ਸਕੂਲ! ਇਸ ਸੂਬੇ ਦੇ 1 ਤੋਂ 8ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ
ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਸੋਮਵਾਰ ਨੂੰ ਰਾਮਨਾਥਲੀ ਵਿੱਚ ਇੱਕ 38 ਸਾਲਾ ਵਿਅਕਤੀ, ਉਸਦੀ 60 ਸਾਲਾ ਮਾਂ ਅਤੇ ਉਨ੍ਹਾਂ ਦੇ ਦੋ ਬੱਚਿਆਂ, ਜਿਨ੍ਹਾਂ ਦੀ ਉਮਰ ਪੰਜ ਅਤੇ ਦੋ ਸਾਲ ਹੈ, ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਵਿੱਚੋਂ ਬਰਾਮਦ ਹੋਈਆਂ ਹਨ। ਮੁੱਢਲੀਆਂ ਰਿਪੋਰਟਾਂ ਦੇ ਅਨੁਸਾਰ ਵਿਅਕਤੀ ਅਤੇ ਉਸਦੀ ਮਾਂ ਦੀਆਂ ਲਾਸ਼ਾਂ ਫਾਹੇ ਨਾਲ ਲਟਕਦੀਆਂ ਹੋਈਆਂ ਮਿਲੀਆਂ ਹਨ, ਜਦੋਂਕਿ ਛੋਟੇ ਬੱਚੇ ਫਰਸ਼ 'ਤੇ ਮ੍ਰਿਤਕ ਹਾਲਤ ਵਿਚ ਮਿਲੇ। ਪਯਾਨੂਰ ਪੁਲਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - ਅੱਜ ਤੋਂ ਨਹੀਂ ਵੱਜਣਗੀਆਂ ਵਿਆਹ ਦੀਆਂ ‘ਸ਼ਹਿਨਾਈਆਂ’, ਲੱਖਾਂ ਰਹਿਣਗੇ ਕੁਆਰੇ!
