ਜੈਪੁਰ ''ਚ ਦਿਲ ਦਹਿਲਾਉਣ ਵਾਲੀ ਘਟਨਾ, ਇੱਕ ਪਰਿਵਾਰ ਦੇ 4 ਲੋਕਾਂ ਨੇ ਕੀਤੀ ਸਾਮੂਹਿਕ ਖੁਦਕੁਸ਼ੀ

Thursday, Jan 07, 2021 - 09:16 PM (IST)

ਜੈਪੁਰ ''ਚ ਦਿਲ ਦਹਿਲਾਉਣ ਵਾਲੀ ਘਟਨਾ, ਇੱਕ ਪਰਿਵਾਰ ਦੇ 4 ਲੋਕਾਂ ਨੇ ਕੀਤੀ ਸਾਮੂਹਿਕ ਖੁਦਕੁਸ਼ੀ

ਜੈਪੁਰ - ਰਾਜਸਥਾਨ ਦੇ ਜੈਪੁਰ ਸ਼ਹਿਰ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਪੂਰੇ ਪਰਿਵਾਰ ਨੇ ਸਾਮੂਹਿਕ ਤੌਰ 'ਤੇ ਮੌਤ ਨੂੰ ਗਲੇ ਲਗਾ ਲਿਆ। ਇਸ ਪਰਿਵਾਰ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਸਨ, ਜਿਨ੍ਹਾਂ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਗਰਮ ਰਾਖ ਨਾਲ ਭਰਿਆ ਟਰੱਕ ਬੱਸ 'ਤੇ ਡਿੱਗਿਆ, 5 ਦੀ ਮੌਤ, ਕਈ ਜ਼ਖ਼ਮੀ

ਮਾਮਲਾ ਜੈਪੁਰ ਦੇ ਵੈਸ਼ਾਲੀ ਨਗਰ ਦਾ ਹੈ। ਜਿੱਥੇ ਇੱਕ ਪਤੀ-ਪਤਨੀ ਨੇ ਆਪਣੇ ਦੋ ਬੱਚਿਆਂ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਪਰਿਵਾਰ ਦਾ ਮੁਖੀ ਮਜ਼ਦੂਰੀ ਕਰਦਾ ਸੀ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਇਹ ਵੀ ਪੜ੍ਹੋ- ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ

ਪੁਲਸ ਨੇ ਮੌਕਾ-ਏ-ਵਾਰਦਾਤ 'ਤੇ ਜਾਂਚ ਲਈ ਐੱਫ.ਐੱਸ.ਐੱਲ. ਦੀ ਟੀਮ ਨੂੰ ਵੀ ਬੁਲਾਇਆ। ਜਾਂਚ ਦੌਰਾਨ ਮੌਕੇ 'ਤੇ ਕੋਈ ਸੁਸਾਈਡ ਨੋਟ ਵੀ ਬਰਾਮਦ ਨਹੀਂ ਹੋਇਆ ਹੈ। ਸਾਮੂਹਿਕ ਖੁਦਕੁਸ਼ੀ ਦਾ ਕਾਰਨ ਕਰਜ਼ ਅਤੇ ਤੰਗੀ ਦੱਸਿਆ ਜਾ ਰਿਹਾ ਹੈ। ਹਾਲਾਂਕਿ ਫਿਲਹਾਲ ਪੁਲਸ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਵਿੱਚ ਲੱਗੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News