ਵੱਡੀ ਵਾਰਦਾਤ: ਪਰਿਵਾਰ ਦੇ 4 ਮੈਂਬਰਾਂ ਦਾ ਗੋਲੀਆਂ ਮਾਰ ਕੇ ਕਤ.ਲ

Tuesday, Nov 05, 2024 - 07:35 PM (IST)

ਵੱਡੀ ਵਾਰਦਾਤ: ਪਰਿਵਾਰ ਦੇ 4 ਮੈਂਬਰਾਂ ਦਾ ਗੋਲੀਆਂ ਮਾਰ ਕੇ ਕਤ.ਲ

ਵਾਰਾਣਸੀ — ਉੱਤਰ ਪ੍ਰਦੇਸ਼ ਦੇ ਵਾਰਾਣਸੀ 'ਚ ਇਕ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ, ਦੋ ਪੁੱਤਰਾਂ ਅਤੇ ਇਕ ਬੇਟੀ ਸਮੇਤ ਆਪਣੇ ਹੀ ਪਰਿਵਾਰ ਦੇ 4 ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਮੁਤਾਬਕ ਭੇਲੂਪੁਰ ਥਾਣੇ ਦੇ ਭਦੈਨੀ ਇਲਾਕੇ 'ਚ ਸੋਮਵਾਰ ਦੇਰ ਰਾਤ ਰਾਜਿੰਦਰ ਗੁਪਤਾ ਨਾਂ ਦੇ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਨੀਤੂ (45), ਪੁੱਤਰਾਂ ਨਵੇਂਦਰ (25) ਅਤੇ ਸੁਬੇਂਦਰ (15) ਅਤੇ ਬੇਟੀ ਗੌਰਾਂਗੀ (16) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਪੁਲਸ ਅਨੁਸਾਰ ਘਟਨਾ ਤੋਂ ਬਾਅਦ ਗੁਪਤਾ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਗੁਪਤਾ ਦੇ ਘਰ 'ਚ ਰਹਿੰਦੇ ਕਿਰਾਏਦਾਰਾਂ ਨੇ ਮੰਗਲਵਾਰ ਦੁਪਹਿਰ ਨੂੰ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਸ ਦੇ ਡਿਪਟੀ ਕਮਿਸ਼ਨਰ (ਕਾਸ਼ੀ ਜ਼ੋਨ) ਗੌਰਵ ਬੰਦਸਵਾਲ ਨੇ ਦੱਸਿਆ ਕਿ ਭੇਲੂਪੁਰ ਥਾਣੇ ਨੂੰ ਸੂਚਨਾ ਮਿਲੀ ਸੀ ਕਿ ਇੱਕ ਔਰਤ ਅਤੇ ਉਸਦੇ ਤਿੰਨ ਬੱਚਿਆਂ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕਾ ਦਾ ਪਤੀ ਰਾਜੇਂਦਰ ਫ਼ਰਾਰ ਹੈ, ਜਿਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਰਾਜੇਂਦਰ ਦੀ ਮਾਂ ਤੋਂ ਪੁੱਛਗਿੱਛ ਕੀਤੀ।

ਬੰਡਾਸਵਾਲ ਅਨੁਸਾਰ ਰਾਜਿੰਦਰ ਦੀ ਮਾਂ ਨੇ ਦੱਸਿਆ ਕਿ ਪਰਿਵਾਰਕ ਕਲੇਸ਼ ਕਾਰਨ ਉਸ ਦੇ ਲੜਕੇ ਅਤੇ ਨੂੰਹ ਵਿਚਕਾਰ ਰੋਜ਼ਾਨਾ ਲੜਾਈ-ਝਗੜਾ ਹੁੰਦਾ ਸੀ। ਡਿਪਟੀ ਕਮਿਸ਼ਨਰ ਆਫ ਪੁਲਸ ਨੇ ਦੱਸਿਆ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਰਾਜਿੰਦਰ ਨੇ ਚਾਰੇ ਕਤਲ ਕੀਤੇ ਹਨ ਅਤੇ ਉਹ ਘਟਨਾ ਤੋਂ ਬਾਅਦ ਫਰਾਰ ਹੈ। ਬੰਦਸਵਾਲ ਮੁਤਾਬਕ ਰਾਜਿੰਦਰ 1997 ਤੋਂ ਕਤਲ ਦੇ ਕੇਸ ਦਾ ਸਾਹਮਣਾ ਕਰ ਰਿਹਾ ਹੈ ਅਤੇ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸੋਮਵਾਰ ਦੇਰ ਰਾਤ ਵਾਪਰੀ ਜਾਪਦੀ ਹੈ ਅਤੇ ਮੌਕੇ ਤੋਂ ਪਿਸਤੌਲ ਦੇ ਖੋਲ ਬਰਾਮਦ ਹੋਏ ਹਨ। ਬੰਦਸਵਾਲ ਨੇ ਦੱਸਿਆ ਕਿ ਰਾਜਿੰਦਰ ਦੀ ਭਾਲ ਜਾਰੀ ਹੈ ਅਤੇ ਪੁਲਸ ਘਟਨਾ ਦੇ ਹੋਰ ਪਹਿਲੂਆਂ ਦੀ ਵੀ ਜਾਂਚ ਕਰ ਰਹੀ ਹੈ।


author

Inder Prajapati

Content Editor

Related News