ਰਾਘਵ ਚੱਢਾ ਸਮੇਤ 4 ਸੰਸਦ ਮੈਂਬਰ 5 ਮਈ ਨੂੰ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ
Sunday, May 03, 2026 - 06:21 PM (IST)
ਨੈਸ਼ਨਲ ਡੈਸਕ : ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਹੁਣ 5 ਮਈ 2026 ਨੂੰ ਸਵੇਰੇ 10:40 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਉਨ੍ਹਾਂ ਦੇ ਨਾਲ ਤਿੰਨ ਹੋਰ ਸਾਂਸਦ ਵੀ ਮੌਜੂਦ ਰਹਿਣਗੇ। ਜ਼ਿਕਰਯੋਗ ਹੈ ਕਿ ਰਾਘਵ ਚੱਢਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਦੀ ਬੇਨਤੀ ਕੀਤੀ ਸੀ, ਜਿਸ ਨੂੰ ਰਾਸ਼ਟਰਪਤੀ ਭਵਨ ਨੇ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਅਨੁਸਾਰ, ਇਹ ਮਹੱਤਵਪੂਰਨ ਮੁਲਾਕਾਤ 5 ਮਈ ਨੂੰ ਸਵੇਰੇ 10:40 ਵਜੇ ਹੋਵੇਗੀ। ਇਸ ਦੌਰਾਨ ਰਾਘਵ ਚੱਢਾ ਦੇ ਨਾਲ ਤਿੰਨ ਹੋਰ ਸੰਸਦ ਮੈਂਬਰ ਵੀ ਹੋਣਗੇ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
