ਦਿੱਲੀ ’ਚ ਓਮੀਕ੍ਰੋਨ ਦੇ 4 ਨਵੇਂ ਮਾਮਲੇ ਆਏ ਸਾਹਮਣੇ, ਇੰਨੀ ਹੋਈ ਕੁੱਲ ਮਰੀਜ਼ਾਂ ਦੀ ਗਿਣਤੀ
Tuesday, Dec 14, 2021 - 05:21 PM (IST)
ਨਵੀਂ ਦਿੱਲੀ (ਵਾਰਤਾ)- ਰਾਸ਼ਟਰੀ ਰਾਜਧਾਨੀ ’ਚ ਓਮੀਕ੍ਰੋਨ ਵੇਰੀਐਂਟ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੇ ਨਾਲ ਹੀ ਅਜਿਹੇ ਮਾਮਲਿਆਂ ਦੀ ਗਿਣਤੀ 6 ਹੋ ਗਈ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼੍ਰੀ ਜੈਨ ਨੇ ਕਿਹਾ ਕਿ ਨਵੇਂ ਪੀੜਤਾਂ ’ਚ ਸੰਕ੍ਰਮਣ ਦੇ ਹਲਕੇ ਲੱਛਣ ਦਿਖਾਈ ਦੇ ਰਹੇ ਹਨ, ਹਾਲਾਂਕਿ ਕੋਰੋਨਾ ਵੈਕਸੀਨ ਦੇ ਦੋਵੇਂ ਡੋਜ਼ ਲੈ ਚੁਕੇ ਹਨ। ਉਨ੍ਹਾਂ ਦੱਸਿਆ ਕਿ ਓਮੀਕ੍ਰੋਨ ਸੰਕ੍ਰਮਿਤ ਸਾਰੇ 6 ਲੋਕਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ’ਚ ਹਲਕੇ ਤੋਂ ਮੱਧਮ ਲੱਛਣ ਹਨ। ਇਨ੍ਹਾਂ ’ਚ ਇਕ ਮਰੀਜ਼ ਨੂੰ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ (ਐੱਲ.ਐੱਨ.ਜੇ.ਪੀ.) ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਵੇਂ ਮਾਮਲਿਆਂ ’ਚ 2 ਘਰੇਲੂ ਹਨ ਅਤੇ ਇਨ੍ਹਾਂ ਪੀੜਤਾਂ ਨੇ ਵਿਦੇਸ਼ ਯਾਤਰਾ ਨਹੀਂ ਕੀਤੀ ਸੀ, ਜਦੋਂ ਕਿ ਹੋਰ 2 ਨੇ ਹਾਲ ਹੀ ’ਚ ਦੱਖਣੀ ਅਫ਼ਰੀਕਾ ਅਤੇ ਜਿੰਬਾਬਵੇ ਦੀ ਯਾਤਰਾ ਕੀਤੀ ਸੀ।
ਇਹ ਵੀ ਪੜ੍ਹੋ : ਦਿੱਲੀ ਦਾ ਪਹਿਲਾ ਓਮੀਕ੍ਰੋਨ ਮਰੀਜ਼ ਹੋਇਆ ਠੀਕ, 2 ਹਫ਼ਤਿਆਂ ਬਾਅਦ ਹਸਪਤਾਲ ਤੋਂ ਮਿਲੀ ਛੁੱਟੀ
ਸਿਹਤ ਮੰਤਰੀ ਨੇ ਕਿਹਾ ਕਿ ਹਾਲੇ ਭਾਈਚਾਰਕ ਪ੍ਰਸਾਰ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਨਵੇਂ ਮਾਮਲਿਆਂ ਨਾਲ ਦੇਸ਼ ’ਚ ਓਮੀਕ੍ਰੋਨ ਸੰਕ੍ਰਮਣ ਦੇ ਮਾਮਲੇ 53 ਹੋ ਗਏ ਹਨ। ਹੁਣ ਤੱਕ ਮਹਾਰਾਸ਼ਟਰ ’ਚ 20, ਰਾਜਸਥਾਨ ’ਚ 17, ਕਰਨਾਟਕ ’ਚ 3, ਗੁਜਰਾਤ ’ਚ 4, ਦਿੱਲੀ ’ਚ 6 ਅਤੇ ਕੇਰਲ, ਆਂਧਰਾ ਪ੍ਰਦੇਸ਼ ਅਤੇ ਚੰਡੀਗੜ੍ਹ ’ਚ ਇਕ-ਇਕ ਮਾਮਲੇ ਦਰਜ ਕੀਤੇ ਗਏ ਹਨ। ਦਿੱਲੀ ’ਚ ਓਮੀਕ੍ਰੋਨ ਦਾ ਪਹਿਲਾ ਮਾਮਲਾ 5 ਦਸੰਬਰ ਨੂੰ ਦਰਜ ਕੀਤਾ ਗਿਆ ਸੀ, ਜਦੋਂ ਤੱਕ ਇਕ 37 ਸਾਲਾ ਵਿਅਕਤੀ ਨੂੰ ਹਲਕੇ ਲੱਛਣਾਂ ਵਾਲੇ ਵੇਰੀਐਂਟ ਨਾਲ ਸੰਕ੍ਰਮਿਤ ਹੋਣ ਦੀ ਪੁਸ਼ਟੀ ਹੋਈ। ਬਾਅਦ ’ਚ ਸੰਕ੍ਰਮਣ ਤੋਂ ਠੀਕ ਹੋਣ ਤੋਂ ਬਾਅਦ ਐੱਲ.ਐੱਨ.ਜੇ.ਪੀ. ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ