ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਭਿਆਨਕ ਸੜਕ ਹਾਦਸਾ, ਬੱਸ ਪਲਟਣ ਕਾਰਨ 4 ਸਵਾਰੀਆਂ ਦੀ ਮੌਤ, 28 ਜ਼ਖ਼ਮੀ

Sunday, Mar 19, 2023 - 12:55 AM (IST)

ਸ਼੍ਰੀਨਗਰ (ਭਾਸ਼ਾ): ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸ਼ਨੀਵਾਰ ਸਵੇਰੇ ਇਕ ਬੱਸ ਦੇ ਪਲਟ ਜਾਣ ਨਾਲ ਉਸ ਵਿਚ ਸਵਾਰ ਚਾਰ ਸਵਾਰੀਆਂ ਦੀ ਮੌਤ ਹੋ ਗਈ ਤੇ 28 ਹੋਰ ਸਵਾਰੀਆਂ ਜ਼ਖ਼ਮੀ ਹੋ ਗਈਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਬਾਰਸੂ ਇਲਾਕੇ ਵਿਚ ਸ਼੍ਰੀਨਗਰ-ਜੰਮੂ ਕੌਮੀ ਰਾਜ ਮਾਰਗ 'ਤੇ ਬੱਸ ਚਾਲਕ ਨੇ ਵਾਹਨ ਤੋਂ ਕਾਬੂ ਗੁਆ ਦਿੱਤਾ, ਜਿਸ ਨਾਲ ਉਹ ਪਲਟ ਗਈ। 

ਇਹ ਖ਼ਬਰ ਵੀ ਪੜ੍ਹੋ - ਪਾਕਿਸਤਾਨ ਤੋਂ ਸਰਹੱਦ ਟੱਪ ਕੇ ਭਾਰਤ ਆ ਵੜਿਆ ਚੀਤਾ, ਪੁਲਸ ਵੱਲੋਂ ਅਲਰਟ ਜਾਰੀ (ਵੀਡੀਓ)

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿਚ ਮਾਰੇ ਗਏ ਚਾਰੋ ਯਾਤਰੀ ਬਿਹਾਰ ਦੇ ਰਹਿਣ ਵਾਲੇ ਸਨ। ਹਾਦਸੇ ਵਿਚ ਜ਼ਖ਼ਮੀ 28 'ਚੋਂ 23 ਵਿਅਕਤੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਪ-ਰਾਜਪਾਲ ਮਨੋਹ ਸਿਨਹਾ ਨੇ ਹਾਦਸੇ 'ਤੇ ਸੋਗ ਜਤਾਇਆ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਦਾ ਨਿਰਦੇਸ਼ ਦਿੱਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਾਰੀ ਕਾਰਵਾਈ ਵਿਚਾਲੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਦਾ ਅਹਿਮ ਬਿਆਨ

ਇਕ ਅਧਿਕਾਰਤ ਬੁਲਾਰੇ ਨੇ ਉਪ-ਰਾਜਪਾਲ ਦੇ ਨਿਰਦੇਸ਼ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੁਲਵਾਮਾ ਦੇ ਡੀਸੀ ਬਸ਼ੀਰ ਉਲ ਹੱਕ ਨੇ ਮ੍ਰਿਤਕਾਂ ਦੇ ਵਾਰਸਾਂ ਲਈ ਇਕ-ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਬੁਲਾਰੇ ਨੇ ਕਿਹਾ ਕਿ ਹੱਕ ਨੇ ਗੰਭੀਰ ਰੂਪ ਨਾਲ ਜ਼ਖ਼ਮੀਆਂ ਲਈ 25 ਹਜ਼ਾਰ ਰੁਪਏ ਤੇ ਮਾਮੂਲੀ ਰੂਪ ਵਿਚ ਜ਼ਖ਼ਮੀ ਲੋਕਾਂ ਲਈ 10 ਹਜ਼ਾਰ ਰੁਪਏ ਰਾਹਤ ਦੇਣ ਦਾ ਵੀ ਐਲਾਨ ਕੀਤਾ। ਡੀ.ਸੀ. ਨੇ ਜ਼ਖ਼ਮੀਆਂ ਦੀ ਸਿਹਤ ਬਾਰੇ ਪੁੱਛਗਿੱਛ ਕਰਨ ਲਈ ਹਸਪਤਾਲ ਦਾ ਦੌਰਾ ਕੀਤਾ।

ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News