ਭਿਆਨਕ ਸੜਕ ਹਾਦਸੇ ’ਚ 4 ਲੋਕਾਂ ਦੀ ਮੌਤ, ਟਰੱਕ ’ਚ ਵੱਜਣ ਨਾਲ ਆਪਸ ’ਚ ਟਕਰਾਏ ਮੋਟਰਸਾਈਕਲ

Saturday, Mar 23, 2024 - 02:53 AM (IST)

ਭਿਆਨਕ ਸੜਕ ਹਾਦਸੇ ’ਚ 4 ਲੋਕਾਂ ਦੀ ਮੌਤ, ਟਰੱਕ ’ਚ ਵੱਜਣ ਨਾਲ ਆਪਸ ’ਚ ਟਕਰਾਏ ਮੋਟਰਸਾਈਕਲ

ਪਟਨਾ (ਭਾਸ਼ਾ)– ਬਿਹਾਰ ਦੇ ਭੋਜਪੁਰ ਜ਼ਿਲੇ ਦੇ ਪੀਰੋ ਥਾਣਾ ਖ਼ੇਤਰ ਦੇ ਤਿਵਾਰੀ ਡੀਹ ਪਿੰਡ ਨੇੜੇ ਸ਼ੁੱਕਰਵਾਰ ਨੂੰ ਇਕ ਸੜਕ ਹਾਦਸੇ ’ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ਹਾਦਸੇ ’ਚ ਹੋਈਆਂ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ, ‘‘ਇਹ ਘਟਨਾ ਬੇਹੱਦ ਦੁਖਦਾਈ ਹੈ ਤੇ ਮੈਂ ਇਸ ਘਟਨਾ ਤੋਂ ਦੁਖੀ ਹਾਂ।’’ ਉਨ੍ਹਾਂ ਨੇ ਇਸ ਹਾਦਸੇ ’ਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ’ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਹ ਖ਼ਬਰ ਵੀ ਪੜ੍ਹੋ : Big Breaking : ਮਾਸਕੋ ’ਚ ਵੱਡਾ ਅੱਤਵਾਦੀ ਹਮਲਾ, ਗੋਲੀਬਾਰੀ ਤੇ ਧਮਾਕਿਆਂ ’ਚ 40 ਤੋਂ ਵੱਧ ਮੌਤਾਂ, 100 ਜ਼ਖ਼ਮੀ

ਪੀਰੋ ਦੇ ਉਪਮੰਡਲ ਪੁਲਸ ਅਧਿਕਾਰੀ ਰਾਹੁਲ ਕੁਮਾਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ 2 ਮੋਟਰਸਾਈਕਲ ਤੇ 1 ਟਰੱਕ ਦੀ ਆਪਸ ’ਚ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ 1 ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਮੋਟਰਸਾਈਕਲ ਦੂਜੇ ਮੋਟਰਸਾਈਕਲ ਨਾਲ ਟਕਰਾ ਗਿਆ, ਜਿਸ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ।

ਉਸ ਅਨੁਸਾਰ ਪਹਿਲੇ ਮੋਟਰਸਾਈਕਲ ’ਤੇ 4 ਵਿਅਕਤੀ ਸਵਾਰ ਸਨ ਤੇ ਦੂਜੇ ’ਤੇ 2 ਵਿਅਕਤੀ ਸਵਾਰ ਸਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ’ਚ ਜ਼ਖ਼ਮੀ ਹੋਏ 2 ਵਿਅਕਤੀਆਂ ਨੂੰ ਇਲਾਜ ਲਈ ਜ਼ਿਲਾ ਸਦਰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News