ਭਿਆਨਕ ਸੜਕ ਹਾਦਸੇ ''ਚ 4 ਲੋਕਾਂ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

Tuesday, May 13, 2025 - 05:38 PM (IST)

ਭਿਆਨਕ ਸੜਕ ਹਾਦਸੇ ''ਚ 4 ਲੋਕਾਂ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਨੈਸ਼ਨਲ ਡੈਸਕ- ਮੰਗਲਵਾਰ ਨੂੰ ਪਲਨਾਡੂ ਜ਼ਿਲ੍ਹੇ 'ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ 'ਚ ਦੋ ਵਾਹਨਾਂ ਦੀ ਟੱਕਰ ਹੋ ਗਈ, ਜਿਸ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਹੈ। ਨਰਸਾਰਾਓਪੇਟ ਸਬ-ਡਿਵੀਜ਼ਨਲ ਪੁਲਸ ਅਧਿਕਾਰੀ ਕੇ ਨਾਗੇਸ਼ਵਰ ਰਾਓ ਨੇ ਦੱਸਿਆ ਕਿ ਹਾਦਸਾ ਸਵੇਰੇ ਵਾਪਰਿਆ। ਇੱਕ ਖਾਲੀ ਗੱਡੀ ਨਾਰੀਅਲ ਨਾਲ ਭਰੇ ਇੱਕ ਟਰੱਕ ਨਾਲ ਟਕਰਾ ਗਈ, ਜੋ ਪਪੀਤੇ ਲੈਣ ਜਾ ਰਿਹਾ ਸੀ। ਇਹ ਟਰੱਕ ਰਾਜਾਮੁੰਦਰੀ ਤੋਂ ਕਰਨਾਟਕ ਦੇ ਬੇਲਾਰੀ ਜਾ ਰਿਹਾ ਸੀ।

 

ਇਹ ਵੀ ਪੜ੍ਹੋ..ਹੁਣ ਲੱਗੇਗਾ ਬਿਜਲੀ ਦਾ ਝਟਕਾ! ਮਈ-ਜੂਨ 'ਚ ਵਧਣਗੇ ਬਿੱਲ, 10% ਤੱਕ ਹੋ ਸਕਦੀ ਮਹਿੰਗੀ

ਕੇ ਨਾਗੇਸ਼ਵਰ ਰਾਓ ਨੇ ਦੱਸਿਆ ਕਿ ਇਸ ਹਾਦਸੇ 'ਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰਾਂ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਪੁਲਸ ਅਨੁਸਾਰ ਜਦੋਂ ਹਾਦਸਾ ਹੋਇਆ। ਉਦੋਂ ਸੜਕ 'ਤੇ ਬਹੁਤੀ ਭੀੜ ਨਹੀਂ ਸੀ। ਇਸ ਮਾਮਲੇ 'ਚ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 106 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਅੱਗੇ ਦੀ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shubam Kumar

Content Editor

Related News