Road Accident : ਭਿਆਨਕ ਸੜਕ ਹਾਦਸੇ ''ਚ 4 ਜਣਿਆਂ ਦੇ ਤੋੜਿਆ ਦਮ

Thursday, Jul 17, 2025 - 11:31 AM (IST)

Road Accident : ਭਿਆਨਕ ਸੜਕ ਹਾਦਸੇ ''ਚ 4 ਜਣਿਆਂ ਦੇ ਤੋੜਿਆ ਦਮ

ਨੈਸ਼ਨਲ ਡੈਸਕ : ਰਾਜਸਥਾਨ ਦੇ ਅਜਮੇਰ ਜ਼ਿਲ੍ਹੇ 'ਚ ਇੱਕ ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਅਜਮੇਰ-ਜੈਪੁਰ ਹਾਈਵੇਅ 'ਤੇ ਅਜਮੇਰ ਦੇ ਮੰਗਲੀਆਵਾਸ ਥਾਣਾ ਖੇਤਰ 'ਚ ਬੁੱਧਵਾਰ ਅੱਧੀ ਰਾਤ ਤੋਂ ਬਾਅਦ 2 ਵਜੇ ਵਾਪਰਿਆ ਜਦੋਂ ਇੱਕ ਕਾਰ ਬੇਕਾਬੂ ਹੋ ਕੇ ਪਲਟ ਗਈ।

ਇਹ ਵੀ ਪੜ੍ਹੋ...ਵੱਡੀ ਖ਼ਬਰ : ਹੁਣ ਲੋਕਾਂ ਨੂੰ ਮਿਲੇਗੀ 125 ਯੂਨਿਟ ਮੁਫ਼ਤ ਬਿਜਲੀ, ਸੂਬਾ ਸਰਕਾਰ ਨੇ ਕਰ'ਤਾ ਐਲਾਨ

ਉਨ੍ਹਾਂ ਦੱਸਿਆ ਕਿ ਕਾਰ ਵਿੱਚ ਪੰਜ ਲੋਕ ਸਨ, ਜਿਨ੍ਹਾਂ ਵਿੱਚੋਂ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੂਰਜ, ਬਜਰੰਗ, ਪ੍ਰੇਮਚੰਦ ਤੇ ਕਮਲੇਸ਼ ਵਜੋਂ ਹੋਈ ਹੈ, ਜੋ ਕਿ ਡਿਡਵਾਨਾ ਜ਼ਿਲ੍ਹੇ ਦੇ ਚੌਸਲਾ ਪਿੰਡ ਦੇ ਰਹਿਣ ਵਾਲੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shubam Kumar

Content Editor

Related News