ਕਿਸ਼ਤਵਾੜ ਸੜਕ ਹਾਦਸੇ ''ਚ 4 ਲੋਕਾਂ ਦੀ ਮੌਤ
Thursday, Dec 05, 2024 - 09:54 AM (IST)
ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਬੁੱਧਵਾਰ ਸ਼ਾਮ ਨੂੰ ਇਕ ਵਾਹਨ ਡੂੰਘੀ ਖੱਡ 'ਚ ਡਿੱਗ ਗਿਆ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਪੁਲਸ ਸੂਤਰਾਂ ਨੇ ਦੱਸਿਆ ਕਿ ਬੀਤੀ ਸ਼ਾਮ ਵਾਹਨ ਡਾਂਗਡੁਰੂ ਡੈਮ ਸਾਈਟ ਨੇੜੇ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਡਿੱਗ ਗਿਆ। ਇਸ ਵਿਚ ਸਵਾਰ 4 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਪੁਲਸ ਨੇ ਸਥਾਨਕ ਲੋਕਾਂ ਦੇ ਨਾਲ ਮਿਲ ਕੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ। ਫਿਲਹਾਲ ਪੁਲਸ ਨੇ ਇਸ ਘਟਨਾ ਦਾ ਜਾਇਜ਼ਾ ਲੈ ਲਿਆ ਹੈ।