ਪੱਬ ''ਚ ਕੁੜੀ ਨਾਲ ਛੇੜਛਾੜ ਕਰਨ ਵਾਲੇ 4 ਵਿਅਕਤੀ ਗ੍ਰਿਫ਼ਤਾਰ, ਜੁਡੀਸ਼ੀਅਲ ਹਿਰਾਸਤ ''ਚ ਭੇਜੇ

Tuesday, Aug 06, 2024 - 04:08 AM (IST)

ਮੰਗਲੁਰੂ (ਭਾਸ਼ਾ) : ਕਰਨਾਟਕ ਦੇ ਮੰਗਲੁਰੂ ਵਿਚ ਇਕ ਪੱਬ 'ਚ 22 ਸਾਲਾ ਕੁੜੀ ਨਾਲ ਛੇੜਛਾੜ ਦੇ ਮਾਮਲੇ ਵਿਚ ਪੁਲਸ ਨੇ ਐਤਵਾਰ ਨੂੰ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਇਹ ਘਟਨਾ 3 ਅਗਸਤ ਨੂੰ ਪਾਂਡੇਸ਼ਵਰ ਦੇ ਇਕ ਪੱਬ 'ਚ ਵਾਪਰੀ। ਪੁਲਸ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ 'ਤੇ ਮੰਗਲੁਰੂ ਦੱਖਣੀ ਪੁਲਸ ਨੇ ਐਤਵਾਰ ਨੂੰ ਚਾਰਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।

ਪੁਲਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਵਿਨੈ (33), ਮਹੇਸ਼ (27), ਪ੍ਰੀਤੇਸ਼ (34) ਅਤੇ ਨਿਤੇਸ਼ (33) ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਚਾਰੋਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Sandeep Kumar

Content Editor

Related News