ਵੱਡੀ ਖ਼ਬਰ ; SI ਤੇ ASI ਸਣੇ 4 ਪੁਲਸ ਮੁਲਾਜ਼ਮ ਸਸਪੈਂਡ
Saturday, Jul 12, 2025 - 02:42 PM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਮੁੰਗਰਾਬਾਦਸ਼ਾਹਪੁਰ ਥਾਣੇ ਦੇ ਇੰਚਾਰਜ ਇੰਸਪੈਕਟਰ, ਇੱਕ ਸਬ-ਇੰਸਪੈਕਟਰ ਤੇ ਦੋ ਕਾਂਸਟੇਬਲਾਂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਪੈਨਸ਼ਨਾਂ 'ਚ ਤਿੰਨ ਗੁਣਾ ਵਾਧਾ ! CM ਨੇ ਕਰ ਦਿੱਤਾ ਵੱਡਾ ਐਲਾਨ
ਸੂਤਰਾਂ ਅਨੁਸਾਰ ਸ਼ੁੱਕਰਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਪੁਲਸ ਸੁਪਰਡੈਂਟ ਡਾ. ਕੌਸਤਭ ਕੁਮਾਰ ਨੇ ਜ਼ਿਲ੍ਹੇ ਦੇ ਮੁੰਗਰਾਬਾਦਸ਼ਾਹਪੁਰ ਥਾਣਾ ਖੇਤਰ ਦੇ ਬੜਾਗਾਓਂ ਵਿੱਚ ਪਿੰਡ ਦੀ ਸੋਸਾਇਟੀ ਜ਼ਮੀਨ ਵਿਵਾਦ ਵਿੱਚ ਪੀੜਤ ਧਿਰ ਨੂੰ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਾਪਸ ਲੈਣ ਲਈ ਧਮਕੀ ਦੇਣ ਦੇ ਦੋਸ਼ ਵਿੱਚ ਮੁੰਗਰਾਬਾਦਸ਼ਾਹਪੁਰ ਦੇ ਇੰਚਾਰਜ ਇੰਸਪੈਕਟਰ ਦਿਲੀਪ ਕੁਮਾਰ ਸਿੰਘ, ਇਲਾਕੇ ਦੇ ਸਬ-ਇੰਸਪੈਕਟਰ ਇੰਦਰਦੇਵ ਸਿੰਘ, ਕਾਂਸਟੇਬਲ ਪੰਕਜ ਮੌਰੀਆ ਅਤੇ ਨਿਤੀਸ਼ ਗੌੜ ਨੂੰ ਮੁਅੱਤਲ ਕਰ ਦਿੱਤਾ ਹੈ। ਦੋ ਕਾਂਸਟੇਬਲਾਂ ਅਤੇ ਲੇਖਾਕਾਰ ਦੇ ਨਾਲ-ਨਾਲ ਸ਼ਿਵ ਗੋਵਿੰਦ ਬਿੰਦ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e