4 ਸਤੰਬਰ ਨੂੰ ਬੰਦ ਦਾ ਐਲਾਨ!

Tuesday, Sep 02, 2025 - 04:17 PM (IST)

4 ਸਤੰਬਰ ਨੂੰ ਬੰਦ ਦਾ ਐਲਾਨ!

ਬਿਹਾਰ : ਰਾਹੁਲ ਗਾਂਧੀ ਦੀ ਵੋਟਰ ਅਧਿਕਾਰ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਨਾਲ ਕੀਤੀ ਗਈ ਬਦਸਲੂਕੀ ਦੇ ਵਿਰੋਧ ਵਿੱਚ ਐੱਨਡੀਏ ਵਲੋਂ 4 ਸਤੰਬਰ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬੰਦ ਨੂੰ ਲੈ ਕੇ ਐੱਨਡੀਏ ਨੇ ਕਿਹਾ ਕਿ ਵਿਰੋਧੀ ਧਿਰ ਦੇ ਮੰਚ ਤੋਂ ਪ੍ਰਧਾਨ ਮੰਤਰੀ ਮੋਦੀ ਲਈ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕੀਤੀ ਗਈ ਅਤੇ ਉਹਨਾਂ ਨਾਲ ਬਦਸਲੂਕੀ ਕੀਤੀ ਗਈ। ਇਸੇ ਅਪਮਾਨ ਨੂੰ ਲੈ ਕੇ 4 ਸਤੰਬਰ ਦਿਨ ਵੀਰਵਾਰ ਨੂੰ ਬਿਹਾਰ ਬੰਦ ਕਰਨ ਦਾ ਸੱਦਾ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਵੱਡੀ ਖ਼ਬਰ : 272 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੰਡੀਗੋ ਏਅਰਲਾਈਨਜ਼ ਦੀ ਉਡਾਣ ਨਾਲ ਵਾਪਰਿਆ ਹਾਦਸਾ

ਹਾਲਾਂਕਿ, ਐੱਨਡੀਏ ਵਲੋਂ ਪਹਿਲਾਂ ਬੰਦ ਦਾ ਐਲਾਨ 3 ਸਤੰਬਰ ਨੂੰ ਕੀਤਾ ਗਿਆ ਸੀ, ਜਿਸ ਨੂੰ ਬਾਅਦ ਵਿੱਚ ਬਦਲ ਕੇ 4 ਸਤੰਬਰ ਕਰ ਦਿੱਤਾ ਗਿਆ। ਦਰਅਸਲ ਕਾਂਗਰਸ ਵੱਲੋਂ ਹਾਲ ਹੀ ਵਿੱਚ ਆਯੋਜਿਤ 'ਵੋਟਰ ਅਧਿਕਾਰ ਯਾਤਰਾ' ਦੌਰਾਨ, ਪ੍ਰਧਾਨ ਮੰਤਰੀ ਮੋਦੀ ਦੀ ਮਰਹੂਮ ਮਾਂ ਵਿਰੁੱਧ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ। ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵਾਰ ਇਸ 'ਤੇ ਪ੍ਰਤੀਕਿਰਿਆ ਦਿੱਤੀ ਅਤੇ ਭਾਵੁਕ ਹੋ ਕੇ ਕਿਹਾ ਕਿ ਇਹ ਸਿਰਫ਼ ਉਨ੍ਹਾਂ ਦੀ ਮਾਂ ਦਾ ਹੀ ਨਹੀਂ, ਸਗੋਂ ਹਰ ਮਾਂ ਅਤੇ ਭੈਣ ਦਾ ਅਪਮਾਨ ਹੈ।

ਇਹ ਵੀ ਪੜ੍ਹੋ : ਭਾਰੀ ਮੀਂਹ ਵਿਚਾਲੇ ਮਿਲਣ ਲੱਗਾ Work From Home! ਕੰਪਨੀਆਂ ਨੇ ਲੈ ਲਿਆ ਵੱਡਾ ਫ਼ੈਸਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News