ਸ਼ੋਪੀਆ ਅਨਕਾਊਂਟਰ 'ਚ ਫੌਜ ਨੇ 6 ਅੱਤਵਾਦੀ ਕੀਤੇ ਢੇਰ
Sunday, Nov 25, 2018 - 10:11 AM (IST)

ਸ਼੍ਰੀਨਗਰ-ਜੰਮੂ-ਕਸ਼ਮੀਰ ਦੇ ਸ਼ੌਪੀਆ ਜ਼ਿਲੇ 'ਚ ਫੌਜ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਫੌਜ ਨੇ ਇੱਥੇ ਮੁਠਭੇੜ 'ਚ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ। ਰਿਪੋਰਟ ਮੁਤਾਬਕ ਫੌਜ ਨੂੰ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸਰਚ ਅਪ੍ਰੇਸ਼ਨ ਚਲਾਇਆ ਗਿਆ ਹੈ। ਆਪਣੇ ਆਪ ਨੂੰ ਘੇਰੇ 'ਚ ਦੇਖ ਕੇ ਅੱਤਵਾਦੀਆਂ ਨੇ ਫੌਜ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਵਾਬੀ ਗੋਲੀਬਾਰੀ 'ਚ ਜਵਾਨਾਂ ਨੇ 6 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।
ਇਸ ਮੁੱਠਭੇੜ 'ਚ ਫੌਜ ਦਾ ਇਕ ਜਵਾਨ ਵੀ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ 'ਚ ਇਲਾਜ ਲਈ ਲਿਜਾਇਆ ਗਿਆ। ਸ਼ੋਪੀਆ 'ਚ ਅਫਵਾਹ ਫੈਲਣ ਤੋਂ ਰੋਕਣ ਲਈ ਮੋਬਾਇਲ ਇੰਟਰਨੈੱਟ ਸੇਵਾਵਾਂ 'ਤੇ ਰੋਕ ਲਗਾ ਦਿੱਤੀ ਗਈ। ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਘਟਨਾ ਸਥਾਨ 'ਤੇ ਹੋਰ ਸੁਰੱਖਿਆ ਬਲਾਂ ਨੂੰ ਤੈਨਾਤ ਕੀਤਾ ਗਿਆ।