ਤੇਲੰਗਾਨਾ ਬਸ ਹਾਦਸੇ ''ਚ 4 ਔਰਤਾਂ ਦੀ ਮੌਤ, ਕਈ ਜ਼ਖਮੀ

Saturday, Oct 03, 2026 - 02:18 PM (IST)

ਤੇਲੰਗਾਨਾ ਬਸ ਹਾਦਸੇ ''ਚ 4 ਔਰਤਾਂ ਦੀ ਮੌਤ, ਕਈ ਜ਼ਖਮੀ

ਹੈਦਰਾਬਾਦ - ਤੇਲੰਗਾਨਾ ਦੇ ਵਿਕਾਰਾਬਾਦ ਜ਼ਿਲੇ 'ਚ ਸ਼ਨੀਵਾਰ ਨੂੰ ਇਕ ਨਿੱਜੀ ਬੱਸ ਦੇ ਬ੍ਰੇਕ ਫੇਲ੍ਹ ਹੋਣ ਕਾਰਨ ਪਲਟਣ ਨਾਲ ਚਾਰ ਔਰਤਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ, ਜਿਸ ਦੀ ਜਾਣਕਾਰੀ ਪੁਲਸ ਨੇ ਦਿੱਤੀ ਹੈ। ਇਸ ਦੌਰਾਨ ਇਕ ਪੁਲਸ ਅਧਿਕਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਕੇਸਾਰਾਮ ਪਿੰਡ ਦੇ ਵਸਨੀਕਾਂ ਨੇ ਚਿੰਤਾਕੁੰਟਾ 'ਚ ਇਕ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਬੱਸ ਕਿਰਾਏ 'ਤੇ ਲਈ ਸੀ। ਉਨ੍ਹਾਂ ਕਿਹਾ ਕਿ ਹਾਦਸੇ ਸਮੇਂ ਬੱਸ 'ਚ ਲਗਭਗ 40 ਲੋਕ ਸਵਾਰ ਸਨ। ਅਧਿਕਾਰੀ ਨੇ ਕਿਹਾ ਕਿ ਹਾਦਸੇ 'ਚ ਚਾਰ ਔਰਤਾਂ ਦੀ ਮੌਤ ਹੋ ਗਈ, ਜਦੋਂ ਕਿ 10-15 ਹੋਰਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਲਿਜਾਇਆ ਗਿਆ।

ਇਸ ਦੌਰਾਨ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ। ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ, ਮੁੱਖ ਮੰਤਰੀ ਏ. ਰੇਵੰਤ ਰੈਡੀ ਨੇ ਮੁੱਖ ਸਕੱਤਰ ਸੰਜੇ ਜਾਜੂ ਨੂੰ ਜ਼ਖਮੀਆਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਇੱਕ ਪ੍ਰੈਸ ਰਿਲੀਜ਼ ਅਨੁਸਾਰ, ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।


 


author

Sunaina

Content Editor

Related News