ਭਾਰਤ ''ਚ ਸੈਰ-ਸਪਾਟਾ ਸਥਾਨਾਂ ਨੂੰ ਉਤਸ਼ਾਹਿਤ ਕਰਨ ਲਈ 40 ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ
Saturday, Nov 30, 2024 - 06:48 PM (IST)
ਨਵੀਂ ਦਿੱਲੀ : ਕੇਂਦਰ ਸਰਕਾਰ ਨੇ 23 ਰਾਜਾਂ ਵਿੱਚ 40 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ 'ਤੇ 3,295 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਆਵੇਗੀ। ਇਹਨਾਂ ਪ੍ਰਾਜੈਕਟਾਂ ਦਾ ਉਦੇਸ਼ ਘੱਟ ਜਾਣੀਆਂ-ਪਛਾਣੀਆਂ ਥਾਵਾਂ ਨੂੰ ਪ੍ਰਸਿੱਧ ਸਥਾਨਾਂ ਵਿੱਚ ਵਿਕਸਤ ਕਰਨਾ ਅਤੇ ਦੇਸ਼ ਭਰ ਵਿੱਚ ਸੈਲਾਨੀਆਂ ਦੀ ਵਧੇਰੇ ਸੰਤੁਲਿਤ ਵੰਡ ਨੂੰ ਉਤਸ਼ਾਹਿਤ ਕਰਨਾ ਹੈ। ਅਧਿਕਾਰੀਆਂ ਨੇ ਕਿਹਾ ਕਿ ਖਰਚਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੈਰ-ਸਪਾਟਾ ਮੰਤਰਾਲੇ ਨੇ ਪ੍ਰਸਿੱਧ ਸੈਰ-ਸਪਾਟਾ ਕੇਂਦਰਾਂ ਦੇ ਵਿਕਾਸ ਦੇ ਉਦੇਸ਼ ਲਈ ਪੂੰਜੀ ਨਿਵੇਸ਼ ਲਈ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਐੱਸਏਐੱਸਸੀਆਈ) ਨੂੰ ਵਿਸ਼ੇਸ਼ ਸਹਾਇਤਾ ਲਈ ਸੰਚਾਲਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ - ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਇਹ ਮੈਂਬਰ ਹੁੰਦਾ ਪੈਨਸ਼ਨ ਲੈਣ ਦਾ ਹੱਕਦਾਰ, ਜਾਣੋ ਸ਼ਰਤਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖੇਗੀ। ਇਨ੍ਹਾਂ ਪ੍ਰਾਜੈਕਟਾਂ ਨੂੰ ਲੈ ਕੇ ਪੀਐੱਮ ਮੋਦੀ ਨੇ ਕਿਹਾ, 'ਸੈਰ-ਸਪਾਟਾ ਬਹੁਤ ਸਾਰੇ ਲੋਕਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣ ਦੀ ਸਮਰੱਥਾ ਰੱਖਦਾ ਹੈ। ਸਾਡੀ ਸਰਕਾਰ ਭਾਰਤ ਦੇ ਸੈਰ-ਸਪਾਟਾ ਬੁਨਿਆਦੀ ਢਾਂਚੇ ਨੂੰ ਵਧਾਉਣ 'ਤੇ ਧਿਆਨ ਦੇਣਾ ਜਾਰੀ ਰੱਖੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦੇ ਬਦਲਾਅ ਦਾ ਅਨੁਭਵ ਕਰ ਸਕਣ।'
ਕੇਂਦਰੀ ਸੈਰ ਸਪਾਟਾ ਅਤੇ ਸੱਭਿਆਚਾਰ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸੈਰ-ਸਪਾਟਾ ਮੰਤਰਾਲੇ ਨੇ ਰਾਜ ਸਰਕਾਰਾਂ ਨੂੰ SASCI ਦਿਸ਼ਾ-ਨਿਰਦੇਸ਼ ਭੇਜੇ ਹਨ। ਉਨ੍ਹਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਪ੍ਰਾਜੈਕਟ ਪ੍ਰਸਤਾਵ ਤਿਆਰ ਕਰ ਕੇ ਮੰਤਰਾਲੇ ਨੂੰ ਸੌਂਪ ਦੇਣ, ਜੋ ਸ਼ਾਨਦਾਰ ਅਤੇ ਪ੍ਰਭਾਵਸ਼ਾਲੀ ਹੋਣ। ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 15 ਅਕਤੂਬਰ, 2024 ਤੱਕ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ, 8,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕੁੱਲ 87 ਪ੍ਰਾਜੈਕਟ ਪ੍ਰਸਤਾਵ ਪ੍ਰਾਪਤ ਹੋਏ ਸਨ।
ਇਹ ਵੀ ਪੜ੍ਹੋ - MRI ਮਸ਼ੀਨ 'ਚ ਪਿਆ ਮਰੀਜ਼ ਮਲਣ ਲੱਗਾ ਜਰਦਾ, ਵੀਡੀਓ ਵਾਇਰਲ, ਡਾਕਟਰ ਤੇ ਲੋਕ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8