400 ਕਰੋੜ ਦੀ ਧੋਖਾਧੜੀ ਦੇ ਮਾਮਲੇ ''ਚ ਕਾਕਸ ਐਂਡ ਕਿੰਗਜ਼ ਦੇ ਮਾਲਕ ਦਾ ਕਰੀਬੀ ਸਾਥੀ ਏਅਰਪੋਰਟ ਤੋਂ ਗ੍ਰਿਫ਼ਤਾਰ

04/12/2024 4:23:14 PM

ਨੈਸ਼ਨਲ ਡੈਸਕ : ਮੁੰਬਈ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ (EOW) ਨੇ ਯੈੱਸ ਬੈਂਕ ਨਾਲ ਸਬੰਧਤ 400 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਟੂਰ ਐਂਡ ਟਰੈਵਲ ਕੰਪਨੀ ਕਾਕਸ ਐਂਡ ਕਿੰਗਜ਼ ਦੇ ਮਾਲਕ ਦਾ ਕਰੀਬੀ ਸਾਥੀ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਇਕ ਅਧਿਕਾਰੀ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬ੍ਰਿਟਿਸ਼ ਨਾਗਰਿਕ 67 ਸਾਲਾ ਅਜੀਤ ਮੈਨਨ ਮੰਗਲਵਾਰ ਨੂੰ ਲੰਡਨ ਤੋਂ ਪਰਤਣ ਤੋਂ ਬਾਅਦ ਕੇਰਲ ਦੇ ਕੋਚੀਨ ਹਵਾਈ ਅੱਡੇ 'ਤੇ ਮੌਜੂਦ ਸੀ। 

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ

ਮੁੰਬਈ ਪੁਲਸ ਦੀ ਟੀਮ ਇਸ ਦੀ ਸੂਚਨਾ ਮਿਲਦੇ ਸਾਰ ਹੀ ਮੌਕੇ 'ਤੇ ਪਹੁੰਚ ਗਈ ਅਤੇ ਅਜੀਤ ਮੈਨਨ ਨੂੰ ਫੜ ਲਿਆ। ਏਜੰਸੀ ਮੁਤਾਬਕ ਕੋਚੀਨ ਹਵਾਈ ਅੱਡੇ 'ਤੇ ਫੜੇ ਗਏ ਦੋਸ਼ੀ ਅਜੀਤ ਮੈਨਨ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਮੇਨਨ ਨੂੰ ਵੀਰਵਾਰ ਸਵੇਰੇ ਮੁੰਬਈ ਲਿਆਂਦਾ ਗਿਆ ਅਤੇ ਇੱਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮੇਨਨ ਨੂੰ 15 ਅਪ੍ਰੈਲ ਤੱਕ ਪੁਲਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ - ਚੋਣਾਂ ਤੋਂ ਬਾਅਦ ਲੋਕਾਂ ਨੂੰ ਲੱਗੇਗਾ ਵੱਡਾ ਝਟਕਾ, ਮੋਬਾਈਲ ਰਿਚਾਰਜ ਹੋਣਗੇ ਮਹਿੰਗੇ

ਦੱਸ ਦੇਈਏ ਕਿ ਮੇਨਨ 400 ਕਰੋੜ ਰੁਪਏ ਦੇ ਯੈੱਸ ਬੈਂਕ ਧੋਖਾਧੜੀ ਮਾਮਲੇ ਦੀ ਜਾਂਚ ਦੌਰਾਨ ਈਓਡਬਲਯੂ ਦੇ ਰਡਾਰ ਦੇ ਘੇਰੇ 'ਚ ਆਏ ਸਨ। ਇਸ ਮਾਮਲੇ 'ਚ ਬੈਂਕ ਤੋਂ ਕਰਜ਼ਾ ਲੈ ਕੇ ਪੈਸੇ ਦਾ ਗਬਨ ਕਰਨ ਦਾ ਦੋਸ਼ ਹੈ। ਜਿਸ ਕੰਮ ਲਈ ਉਹਨਾਂ ਨੇ ਯੈੱਸ ਬੈਂਕ ਤੋਂ ਲੋਨ ਲਿਆ ਸੀ, ਉਹ ਕੰਮ ਉਹਨਾਂ ਨੇ ਨਹੀਂ ਕੀਤਾ। ਇਸ ਮਾਮਲੇ ਦੀ ਜਾਂਚ ਕਰਨ 'ਤੇ EOW ਨੂੰ ਪਤਾ ਲੱਗਾ ਕਿ ਮੇਨਨ ਯੂਰਪ ਵਿੱਚ ਕੰਪਨੀ ਦੇ ਕੰਮਕਾਜ ਦੀ ਦੇਖ-ਰੇਖ ਕਰ ਰਿਹਾ ਸੀ। ਬੈਂਕ ਤੋਂ ਕਰਜ਼ਾ ਲੈਣ ਤੋਂ ਬਾਅਦ ਉਸ ਨੇ ਉਸੇ ਰਕਮ ਵਿੱਚੋਂ 56 ਕਰੋੜ ਰੁਪਏ ਯੂਕੇ ਸਥਿਤ ਇੱਕ ਕੰਪਨੀ ਨੂੰ ਟਰਾਂਸਫਰ ਕਰ ਦਿੱਤੇ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

rajwinder kaur

This news is Content Editor rajwinder kaur