ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ''ਤੇ DSGMC ਦਾ ਵੱਡਾ ਫ਼ੈਸਲਾ

Tuesday, Nov 03, 2020 - 03:50 PM (IST)

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ''ਤੇ DSGMC ਦਾ ਵੱਡਾ ਫ਼ੈਸਲਾ

ਨਵੀਂ ਦਿੱਲੀ (ਭਾਸ਼ਾ)— 9ਵੇਂ ਸਿੱਖ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਰਾਜਧਾਨੀ ਦਿੱਲੀ ਦੇ ਸਾਰੇ ਗੁਰਦੁਆਰਿਆਂ ਵਿਚ 8 ਨਵੰਬਰ ਤੋਂ ਅਗਲੇ ਸਾਲ 1 ਅਪ੍ਰੈਲ 2021 ਤੱਕ ਵੱਡੇ ਸਮਾਰੋਹਾਂ ਦਾ ਆਯੋਜਨ ਕੀਤਾ ਜਾਵੇਗਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਐੱਮ.  ਸੀ.) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਮੰਗਲਵਾਰ ਨੂੰ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ 'ਚ ਕੰਮ ਕਰਦੇ 400 ਸਿੱਖ ਧਾਰਮਿਕ ਅਤੇ ਸਿੱਖ ਚੈਰੀਟੇਬਲ ਸੰਸਥਾਵਾਂ ਦੀ ਭਾਈਵਾਲੀ ਨਾਲ ਗੁਰੂ ਸਾਹਿਬ ਦੇ 400ਵੇਂ ਪ੍ਰ੍ਰਕਾਸ਼ ਪੁਰਬ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 6 ਮਹੀਨੇ ਤੱਕ ਚੱਲਣ ਵਾਲੇ ਪ੍ਰਕਾਸ਼ ਪੁਰਬ ਸਮਾਰੋਹਾਂ ਦਾ ਸ਼ੁੱਭ ਆਰੰਭ 6 ਨਵੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਚ 48 ਘੰਟਿਆਂ ਦੇ ਅਖੰਡ ਪਾਠ ਨਾਲ ਕੀਤਾ ਜਾਵੇਗਾ, ਜਿਸ ਦਾ ਭੋਗ 8 ਨਵੰਬਰ ਨੂੰ ਪਾਇਆ ਜਾਵੇਗਾ।

ਸਿਰਸਾ ਨੇ ਦੱਸਿਆ ਕਿ ਮਹੱਤਵਪੂਰਨ ਸਮਾਰੋਹਾਂ ਦੇ ਆਯੋਜਨ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਹਿੱਤ ਦੀ ਪ੍ਰਧਾਨਗੀ ਵਿਚ 101 ਸਿੱਖ ਇਤਿਹਾਸਕਾਰਾਂ, ਸਿੱਖ ਬੁੱਧੀਜੀਵੀਆਂ ਅਤੇ ਮਾਹਰਾਂ ਦੀ ਇਕ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਸੈਮੀਨਾਰ, ਭਾਸ਼ਣ ਆਦਿ ਮੁਕਾਬਲਿਆਂ ਦਾ ਦਿੱਲੀ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਆਯੋਜਨ ਕਰ ਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀਆਂ ਸਿੱਖਿਆਵਾਂ ਅਤੇ ਜੀਵਨ ਦੇ ਵੱਖ-ਵੱਖ ਪਹਿਲੂਆਂ 'ਤੇ ਪ੍ਰਕਾਸ਼ ਪਾਉਣ ਲਈ ਆਗਾਮੀ ਫਰਵਰੀ ਮਹੀਨੇ ਵਿਚ ਦਿੱਲੀ 'ਚ ਇਕ ਕੌਮਾਂਤਰੀ ਸੈਮੀਨਾਰ ਦਾ ਵੀ ਆਯੋਜਨ ਕੀਤਾ ਜਾਵੇਗਾ। ਇਸ ਵਿਚ ਦੁਨੀਆ ਭਰ ਦੇ ਸਿੱਖ ਬੁੱਧੀਜੀਵੀਆਂ, ਸ਼ੋਧਕਰਤਾਵਾਂ ਸਮੇਤ ਵਿਦਵਾਨਾਂ ਨੂੰ ਸੱਦਾ ਦਿੱਤਾ ਜਾਵੇਗਾ। ਇਸ ਆਯੋਜਨ ਅਧੀਨ ਆਗਾਮੀ ਅਪ੍ਰੈਲ ਮਹੀਨੇ ਤੱਕ ਸਾਰੇ ਗੁਰਦੁਆਰਿਆਂ ਵਿਚ ਸਿੱਖ ਸਮਾਜ ਵਲੋਂ ਬੂਟੇ ਲਾਉਣ, ਗੁਰਬਾਣੀ 'ਤੇ ਆਧਾਰਿਤ ਅਰਦਾਸ, ਖੂਨ ਦਾਨ ਕੈਂਪ ਵਰਗੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ।


author

Tanu

Content Editor

Related News