ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ; ਅੱਜ ਲਾਲ ਕਿਲ੍ਹੇ ਤੋਂ ਸੰਬੋਧਿਤ ਕਰਨਗੇ PM ਮੋਦੀ

04/21/2022 4:02:01 PM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਵੀਰਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ’ਚ ਆਯੋਜਿਤ ਇਕ ਸਮਾਰੋਹ ਨੂੰ ਸੰਬੋਧਿਤ ਕਰਨਗੇ। ਇਸ ਮੌਕੇ ਉਹ ਇਕ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਆਯੋਜਨ ਕੇਂਦਰ ਸਰਕਾਰ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਇਸ ਸਮਾਰੋਹ ’ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਰਾਗੀ ਅਤੇ ਬੱਚੇ ਵੀ ਸਮਾਰੋਹ ’ਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਆਯੋਜਿਤ ਪ੍ਰੋਗਰਾਮ 'ਚ ਸ਼ਾਮਲ ਹੋਏ ਅਮਿਤ ਸ਼ਾਹ (ਵੀਡੀਓ)

Koo App
ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੂਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ #ShriGuruTeghBahadur #ParkashPurab
View attached media content
- Advocate Harpal Singh Cheema (@HarpalcheemaMLA) 21 Apr 2022

Koo App
ਗੁਰੂ ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ॥ ਸਭ ਥਾਈਂ ਹੋਇ ਸਹਾਇ॥💐 नौवीं पातशाही हिंद की चादर धन श्री गुरु तेग बहादुर साहिब जी के 400वें प्रकाश पर्व पर आप सभी को लख लख बधाई।💐 #वाहेगुरु_जी_का_खालसा__वाहेगुरु_जी__की__फतेह
View attached media content
- SANDEEP SINGH (@flickersingh) 21 Apr 2022

ਇਸ ਦੌਰਾਨ ਗੁਰੂ ਜੀ ਦੇ ਜੀਵਨ ’ਤੇ ਆਧਾਰਿਤ ਇਕ ਲਾਈਟ ਐਂਡ ਸਾਊਂਡ ਸ਼ੋਅ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ। PMO ਨੇ ਕਿਹਾ ਕਿ ਸਮਾਰੋਹ ਦੌਰਾਨ ਸਿੱਖਾਂ ਦੇ ਰਿਵਾਇਤੀ ਮਾਰਸ਼ਲ ਆਰਟ ‘ਗਤਕਾ’ ਦਾ ਵੀ ਆਯੋਜਨ ਕੀਤਾ ਜਾਵੇਗਾ। ਪ੍ਰੋਗਰਾਮ ਦਾ ਆਯੋਜਨ ‘ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ’ ਤਹਿਤ ਕੀਤਾ ਜਾ ਰਿਹਾ ਹੈ। PMO ਮੁਤਾਬਕ ਇਸ ਆਯੋਜਨ ਦਾ ਮਕਸਦ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਨੂੰ ਰੇਖਾਂਕ੍ਰਿਤ ਕਰਨਾ ਹੈ, ਤਾਂ ਕਿ ਨੌਜਵਾਨ ਪੀੜ੍ਹੀ ਸਿੱਖੀ ਬਾਰੇ ਜਾਗਰੂਕ ਹੋ ਸਕੇ।

ਇਹ ਵੀ ਪੜ੍ਹੋ : ਜਹਾਂਗੀਰਪੁਰੀ ’ਚ ਕਾਰਵਾਈ ’ਤੇ ਭੜਕੇ ਰਾਘਵ ਚੱਢਾ, ਬੋਲੇ- ਦੰਗੇ ਰੋਕਣੇ ਹਨ ਤਾਂ ਅਮਿਤ ਸ਼ਾਹ ਦੇ ਘਰ ’ਤੇ ਚਲੇ ਬੁਲਡੋਜ਼ਰ

 

PMO ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਅਤੇ ਸਿਧਾਂਤਾ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ। ਉਨ੍ਹਾਂ ਨੂੰ ਮੁਗ਼ਲ ਸ਼ਾਸਕ ਔਰੰਗਜ਼ੇਬ ਦੇ ਹੁਕਮ ’ਤੇ ਕਸ਼ਮੀਰੀ ਪੰਡਿਤਾਂ ਦੀ ਧਾਰਮਿਕ ਆਜ਼ਾਦੀ ਦਾ ਸਮਰਥਨ ਕਰਨ ਲਈ ਮਾਰ ਦਿੱਤਾ ਗਿਆ ਸੀ। ਹਰ ਸਾਲ 24 ਨਵੰਬਰ ਗੁਰੂ ਜੀ ਦਾ ਸ਼ਹੀਦੀ ਦਿਹਾੜਾ ਦੇ ਰੂਪ ’ਚ ਮਨਾਈ ਜਾਂਦੀ ਹੈ। ਦਿੱਲੀ ਵਿਚ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਰਕਾਬ ਗੰਜ ਉਨ੍ਹਾਂ ਦੇ ਪਵਿੱਤਰ ਬਲੀਦਾਨ ਨਾਲ ਜੁੜੇ ਹਨ। ਉਨ੍ਹਾਂ ਦੀ ਵਿਰਾਸਤ ਦੇਸ਼ ਲਈ ਇਕਜੁੱਟਤਾ ਦੀ ਇਕ ਵੱਡੀ ਪ੍ਰੇਰਣਾਦਾਇਕ ਸ਼ਕਤੀ ਦੇ ਰੂਪ ’ਚ ਕੰਮ ਕਰਦੀ ਹੈ।

ਇਹ ਵੀ ਪੜ੍ਹੋ : ਕਿਵੇਂ ਰੋਕੀਆਂ ਜਾਣ ਜਹਾਂਗੀਰਪੁਰੀ ਵਰਗੀਆਂ ਹਿੰਸਕ ਘਟਨਾਵਾਂ, ਕਿਰਨ ਬੇਦੀ ਨੇ ਦਿੱਤੇ ਇਹ ਵੱਡੇ ਸੁਝਾਅ

Tanu

This news is Content Editor Tanu