2018 ਤੋਂ ਹੁਣ ਤੱਕ ਵਿਦੇਸ਼ਾਂ ''ਚ 403 ਭਾਰਤੀ ਵਿਦਿਆਰਥੀਆਂ ਦੀ ਮੌਤ, ਕੈਨੇਡਾ ''ਚ ਸਭ ਤੋਂ ਵੱਧ
Saturday, Feb 03, 2024 - 10:04 AM (IST)

ਨਵੀਂ ਦਿੱਲੀ (ਭਾਸ਼ਾ)- ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਾਦਸਿਆਂ ਅਤੇ ਮੈਡੀਕਲ ਕਾਰਨਾਂ ਸਮੇਤ ਵੱਖ-ਵੱਖ ਕਾਰਨਾਂ ਕਰਕੇ 2018 ਤੋਂ ਹੁਣ ਤੱਕ ਵਿਦੇਸ਼ਾਂ ਵਿੱਚ 403 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਲੋਕ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਸਦਨ ਦੇ ਸਾਹਮਣੇ ਪੇਸ਼ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤੀ ਵਿਦਿਆਰਥੀਆਂ ਦੀ ਮੌਤ ਦੇ ਸਭ ਤੋਂ ਵੱਧ 91 ਮਾਮਲੇ ਕੈਨੇਡਾ ਦੇ ਸਨ। ਜੈਸ਼ੰਕਰ ਨੇ ਕਿਹਾ ਕਿ ਇਸ ਤੋਂ ਬਾਅਦ ਬ੍ਰਿਟੇਨ 'ਚ 48 ਮਾਮਲੇ ਸਾਹਮਣੇ ਆਏ।
ਇਹ ਵੀ ਪੜ੍ਹੋ: US 'ਚ 4 ਭਾਰਤੀ ਵਿਦਿਆਰਥੀਆਂ ਦੀ ਮੌਤ, ਗੁੱਸੇ 'ਚ ਆਏ ਲੋਕਾਂ ਨੇ ਭਾਰਤ ਸਰਕਾਰ ਤੋਂ ਕੀਤੀ ਇਹ ਮੰਗ
ਜੈਸ਼ੰਕਰ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਭਲਾਈ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ, "ਮੰਤਰਾਲਾ ਕੋਲ ਉਪਲਬਧ ਜਾਣਕਾਰੀ ਅਨੁਸਾਰ 2018 ਤੋਂ ਲੈ ਕੇ ਹੁਣ ਤੱਕ ਕੁਦਰਤੀ ਕਾਰਨਾਂ, ਹਾਦਸਿਆਂ ਅਤੇ ਡਾਕਟਰੀ ਕਾਰਨਾਂ ਸਮੇਤ ਵੱਖ-ਵੱਖ ਕਾਰਨਾਂ ਕਰਕੇ ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਮੌਤ ਦੀਆਂ 403 ਘਟਨਾਵਾਂ ਸਾਹਮਣੇ ਆਈਆਂ ਹਨ।" ਉਨ੍ਹਾਂ ਨੇ 2018 ਦੇ ਬਾਅਦ ਤੋਂ ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੇ ਦੇਸ਼-ਵਾਰ ਵੇਰਵੇ ਵੀ ਪ੍ਰਦਾਨ ਕੀਤੇ। ਅੰਕੜੇ ਦੱਸਦੇ ਹਨ ਕਿ ਕੈਨੇਡਾ ਵਿੱਚ 91, ਬ੍ਰਿਟੇਨ ਵਿੱਚ 48, ਰੂਸ ਵਿੱਚ 40, ਅਮਰੀਕਾ ਵਿੱਚ 36, ਆਸਟਰੇਲੀਆ ਵਿੱਚ 35, ਯੂਕ੍ਰੇਨ ਵਿੱਚ 21 ਅਤੇ ਜਰਮਨੀ ਵਿੱਚ 20 ਭਾਰਤੀ ਵਿਦਿਆਰਥੀਆਂ ਦੀ ਮੌਤ ਹੋਈ ਹੈ। ਅੰਕੜਿਆਂ ਅਨੁਸਾਰ ਸਾਈਪ੍ਰਸ ਵਿੱਚ 14 ਭਾਰਤੀ ਵਿਦਿਆਰਥੀਆਂ ਦੀ ਮੌਤ ਹੋਈ ਹੈ। ਉਥੇ ਹੀ ਫਿਲੀਪੀਨਜ਼ ਅਤੇ ਇਟਲੀ ਵਿੱਚ 10-10 ਅਤੇ ਕਤਰ, ਚੀਨ ਅਤੇ ਕਿਰਗਿਸਤਾਨ ਵਿੱਚ 9-9 ਵਿਦਿਆਰਥੀ ਮਾਰੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।