ਦਿੱਲੀ ''ਚ ਕੋਰੋਨਾ ਨਾਲ ਬੀਤੇ 24 ਘੰਟੇ ''ਚ ਰਿਕਰਾਡ 412 ਮੌਤਾਂ, 25219 ਆਏ ਨਵੇਂ ਮਾਮਲੇ
Saturday, May 01, 2021 - 11:30 PM (IST)
ਦਿੱਲੀ : ਦੇਸ਼ਭਰ ਵਿੱਚ ਪਿਛਲੇ ਕੁੱਝ ਹਫਤਿਆਂ ਤੋਂ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ ਕੋਰੋਨਾ ਦੇ 25,219 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 412 ਲੋਕਾਂ ਦੀ ਮੌਤ ਹੋਈ ਹੈ। ਦਿੱਲੀ ਵਿੱਚ ਕੋਰੋਨਾ ਨਾਲ ਮੌਤ ਦੀ ਇਹ ਗਿਣਤੀ ਹੁਣ ਤੱਕ ਦੀ ਸਭ ਤੋਂ ਵੱਡੀ ਹੈ। ਹੁਣ ਦੇਸ਼ ਦੀ ਰਾਜਧਾਨੀ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 96,747 ਹੋ ਗਈ ਹੈ। ਇਨ੍ਹਾਂ ਵਿਚੋਂ 50,554 ਲੋਕ ਹੋਮ ਆਈਸੋਲੇਸ਼ਨ ਵਿੱਚ ਆਪਣਾ ਇਲਾਜ ਕਰਾ ਰਹੇ ਹਨ, ਜਦੋਂ ਕਿ ਬੀਤੇ 24 ਘੰਟਿਆਂ ਵਿੱਚ ਦਿੱਲੀ ਵਿੱਚ ਕੁਲ 79,780 ਸੈਂਪਲ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਉਥੇ ਹੀ ਮੌਤ ਦਰ 1.41% ਦੇ ਕਰੀਬ ਹੈ।
ਇਹ ਵੀ ਪੜ੍ਹੋ- ਮੈਕਸ ਹਸਪਤਾਲ ਦੇ ਡਾਕਟਰ ਨੇ ਕੀਤੀ ਖੁਦਕੁਸ਼ੀ, ਕੋਰੋਨਾ ਮਰੀਜ਼ਾਂ ਦਾ ਕਰਦੇ ਸਨ ਇਲਾਜ
ਦਿੱਲੀ ਵਿੱਚ ਇੱਕ ਹਫਤੇ ਲਈ ਵਧਿਆ ਲਾਕਡਾਊਨ
ਦੇਸ਼ ਵਿੱਚ ਜਾਰੀ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਨੂੰ ਲਾਕਡਾਊਨ ਇੱਕ ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦੇਸ਼ ਦੇ ਕਈ ਹੋਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰ੍ਹਾਂ ਦਿੱਲੀ ਵਿੱਚ ਵੀ ਕੋਰੋਨਾ ਵਾਇਰਸ ਦੀ ਵਜ੍ਹਾ ਨਾਲ ਹਾਲਾਤ ਕਾਫੀ ਗੰਭੀਰ ਬਣੇ ਹੋਏ ਹਨ। ਪਿਛਲੇ ਕਈ ਦਿਨਾਂ ਤੋਂ 300 ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਰਹੀ ਹੈ। ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਿਛਲੇ ਐਤਵਾਰ ਨੂੰ ਇੱਕ ਹਫਤੇ ਲਈ ਲਾਕਡਾਊਨ ਦੀ ਮਿਆਦ ਨੂੰ ਵਧਾਉਣ ਦੀ ਜਾਣਕਾਰੀ ਦਿੱਤੀ ਸੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।