ਭਾਰਤ ''ਚ ਕੋਵਿਡ-19 ਦੇ 412 ਨਵੇਂ ਮਾਮਲੇ, 3 ਮਰੀਜ਼ਾਂ ਨੇ ਤੋੜਿਆ ਦਮ

Tuesday, Dec 26, 2023 - 01:54 PM (IST)

ਭਾਰਤ ''ਚ ਕੋਵਿਡ-19 ਦੇ 412 ਨਵੇਂ ਮਾਮਲੇ, 3 ਮਰੀਜ਼ਾਂ ਨੇ ਤੋੜਿਆ ਦਮ

ਨਵੀਂ ਦਿੱਲੀ- ਭਾਰਤ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 412 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 4,170 ਹੋ ਗਈ ਹੈ। ਸਿਹਤ ਮੰਤਰਾਲਾ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਮੰਗਲਵਾਰ ਨੂੰ ਸਵੇਰੇ 8 ਵਜੇ ਤੱਕ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਕੁੱਲ ਗਿਣਤੀ 4.50 ਕਰੋੜ  (4,50,09,660) ਹੈ। 

ਇਹ ਵੀ ਪੜ੍ਹੋ- ਹੋ ਜਾਓ ਸਾਵਧਾਨ! ਦੇਸ਼ ਦੇ ਇਨ੍ਹਾਂ ਤਿੰਨ ਸੂਬਿਆਂ 'ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਦਾ ਸਬ-ਵੈਰੀਐਂਟ JN.1

ਦੇਸ਼ ਵਿਚ ਬੀਤੇ 24 ਘੰਟਿਆਂ ਵਿਚ ਲਾਗ ਨਾਲ 3 ਲੋਕਾਂ ਦੀ ਮੌਤ ਹੋਣ ਕਾਰਨ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,33,337 ਹੋ ਗਈ ਹੈ। ਮੰਤਰਾਲਾ ਦੇ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਵਿਚ ਕਰਨਾਟਕ 'ਚ ਕੋਰੋਨਾ ਵਾਇਰਸ ਨਾਲ 3 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਮੁਤਾਬਕ ਇਸ ਬੀਮਾਰ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4,44,72,153 ਹੋ ਗਈ ਹੈ। ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ, ਉੱਥੇ ਦੀ ਮੌਤ ਦਰ 1.19 ਫ਼ੀਸਦੀ ਹੈ। ਮੰਤਰਾਲਾ ਮੁਤਾਬਕ ਦੇਸ਼ ਵਿਚ ਹੁਣ ਤੱਕ ਕੋਵਿਡ-19 ਰੋਕੂ ਟੀਕਾਕਰਨ ਮੁਹਿੰਮ ਤਹਿਤ 220.67 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ- ਤੇਜ਼ੀ ਨਾਲ ਪੈਰ ਪਸਾਰ ਰਿਹੈ ਕੋਰੋਨਾ ਦਾ ਨਵਾਂ ਵੈਰੀਐਂਟ JN.1, ਜਾਣੋ ਲੱਛਣ ਤੇ ਬਚਾਅ ਦੇ ਉਪਾਅ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News