ਹਿਮਾਚਲ ''ਚ ਪਿਛਲੇ 24 ਘੰਟਿਆਂ ''ਚ ਕੋਰੋਨਾ ਦੇ 42 ਨਵੇਂ ਮਾਮਲੇ ਆਏ ਸਾਹਮਣੇ

Wednesday, Dec 22, 2021 - 12:53 PM (IST)

ਹਿਮਾਚਲ ''ਚ ਪਿਛਲੇ 24 ਘੰਟਿਆਂ ''ਚ ਕੋਰੋਨਾ ਦੇ 42 ਨਵੇਂ ਮਾਮਲੇ ਆਏ ਸਾਹਮਣੇ

ਹਮੀਰਪੁਰ (ਵਾਰਤਾ)- ਹਿਮਾਚਲ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 42 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2 ਲੋਕਾਂ ਦੀ ਮੌਤ ਹੋਈ ਹੈ। ਇਕ ਸਿਹਤ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ 'ਚ ਮੰਗਲਵਾਰ ਨੂੰ ਕੋਰੋਨਾ ਦੇ 42 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਕੋਰੋਨਾ ਕਾਰਨ ਹਮੀਰਪੁਰ ਅਤੇ ਕਾਂਗੜਾ ਜ਼ਿਲ੍ਹੇ 'ਚ ਇਕ-ਇਕ ਬਜ਼ੁਰਗ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਗੁਜਰਾਤ ਪੰਚਾਇਤ ਚੋਣਾਂ : ਪਰਿਵਾਰ ਦੇ ਲੋਕਾਂ ਨੇ ਵੀ ਨਹੀਂ ਦਿੱਤਾ ਵੋਟ, ਨਤੀਜੇ ਆਉਣ ’ਤੇ ਰੌਣ ਲੱਗਾ ਸਰਪੰਚ ਉਮੀਦਵਾਰ

ਉਨ੍ਹਾਂ ਦੱਸਿਆ ਕਿ ਰਾਜ 'ਚ ਸਰਗਰਮ ਮਾਮਲਿਆਂ ਦੀ ਗਿਣਤੀ 455 ਹੈ ਅਤੇ ਇੱਥੇ ਕੁੱਲ 3,853 ਮੌਤਾਂ ਹੋਈਆਂ ਹਨ। ਇਸ ਵਿਚ ਰਾਜ 'ਚ ਕੁੱਲ ਪੁਸ਼ਟ ਮਾਮਲਿਆਂ ਦੀ ਗਿਣਤੀ 2,28,370 ਹੈ, ਜਦੋਂ ਕਿ 2,24,045 ਠੀਕ ਹੋਏ ਮਾਮਲੇ ਸਨ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ 84 ਸਰਗਰਮ ਮਾਮਲਿਆਂ ਨਾਲ ਕਾਂਗੜਾ ਜ਼ਿਲ੍ਹਾ ਸਿਖ਼ਰ 'ਤੇ ਹੈ, ਇਸ ਤੋਂ ਬਾਅਦ ਊਨਾ-74, ਸੋਲਨ-69, ਸ਼ਿਮਲਾ-68, ਮੰਡੀ-62 ਅਤੇ ਹਮੀਰਪੁਰ 'ਚ 53 ਮਾਮਲੇ ਸਾਹਮਣੇ ਆਏ ਹਨ। ਬੁਲਾਰੇ ਲੋਕਾਂ ਨੂੰ ਉੱਚਿਤ ਦੇਖਭਾਲ ਕਰਨ ਅਤੇ ਫੇਸ ਮਾਸਕ ਪਹਿਨਣ ਅਤੇ ਸਮਾਜਿਕ ਦੂਰ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News