ਹੋਸਟਲ ਦਾ ਖਾਣਾ ਖਾਣ ਤੋਂ ਬਾਅਦ 42 ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ

Sunday, Jun 02, 2024 - 11:06 PM (IST)

ਹੋਸਟਲ ਦਾ ਖਾਣਾ ਖਾਣ ਤੋਂ ਬਾਅਦ 42 ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ

ਇਰੋਡ- ਤਾਮਿਲਨਾਡੂ ਤੋਂ ਇਸ ਸਮੇਂ ਹੈਰਾਨ ਕਰਨ ਵਾਲਾ ਇਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਤਾਮਿਲਨਾਡੂ ਦੇ ਇਰੋਡ 'ਚ ਇਕ ਨਿੱਜੀ ਇੰਜੀਨੀਅਰਿੰਗ ਕਾਲਜ ਦੇ 42 ਵਿਦਿਆਰਥੀਆਂ ਦੀ ਹੋਸਟਲ ਦਾ ਖਾਣਾ ਖਾਣ ਤੋਂ ਬਾਅਦ ਐਤਵਾਰ ਸਵੇਰੇ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਸਾਰੇ ਬੀਮਾਰ ਵਿਦਿਆਰਥੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਉਥੇ ਹੀ ਪੁਲਸ ਮੁਤਾਬਕ, ਵਿਦਿਆਰਥੀਆਂ ਨੇ ਹੋਸਟਲ 'ਚ ਰਾਤ ਨੂੰ ਖਾਣਾ ਖਾਣਾ ਸੀ ਅਤੇ ਉਸਤੋਂ ਬਾਅਦ ਉਨ੍ਹਾਂ ਨੂੰ ਘਬਰਾਹਟ ਅਤੇ ਉਲਟੀ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਰੋਡ ਜ਼ਿਲ੍ਹਾ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿੱਥੇ ਸਾਰੇ ਵਿਦਿਆਰਥੀਆਂ ਦੀ ਹਾਲਤ ਖ਼ਤਰੇ 'ਚੋਂ ਬਾਹਰ ਦੱਸੀ ਜਾ ਰਹੀ ਹੈ। 


author

Rakesh

Content Editor

Related News