ਧਾਰਾ 370 ਹਟਾਏ ਜਾਣ ਦੇ ਬਾਅਦ ਤੋਂ ਮਾਰੇ ਗਏ 439 ਅੱਤਵਾਦੀ : ਸਰਕਾਰ

02/02/2022 5:42:04 PM

ਨਵੀਂ ਦਿੱਲੀ (ਭਾਸ਼ਾ)- ਸਰਕਾਰ ਨੇ ਬੁੱਧਵਾਰ ਨੂੰ ਸੰਸਦ 'ਚ ਕਿਹਾ ਕਿ 2019 'ਚ ਸੰਵਿਧਾਨ ਦੀ ਧਾਰਾ 370 ਰੱਦ ਕੀਤੇ ਜਾਣ ਦੇ ਬਾਅਦ ਤੋਂ ਜੰਮੂ ਕਸ਼ਮੀਰ 'ਚ 541 ਅੱਤਵਾਦੀ ਘਟਨਾਵਾਂ ਹੋਈਆਂ ਅਤੇ 439 ਅੱਤਵਾਦੀ ਮਾਰੇ ਗਏ, ਉੱਥੇ ਹੀ ਇਸ ਦੌਰਾਨ 109 ਸੁਰੱਖਿਆ ਕਰਮੀ ਸ਼ਹੀਦ ਹੋ ਗਏ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਇਕ ਸਵਾਲ ਦੇ ਲਿਖਤੀ ਜਵਾਬ 'ਚ ਰਾਜ ਸਭਾ 'ਚ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ 5 ਅਗਸਤ 2019 ਨੂੰ ਧਾਰਾ 370 ਰੱਦ ਕਰਨ ਦੇ ਬਾਅਦ ਤੋਂ ਜੰਮੂ ਕਸ਼ਮੀਰ 'ਚ 541 ਅੱਤਵਾਦੀ ਘਟਨਾਵਾਂ ਹੋਈਆਂ ਅਤੇ 439 ਅੱਤਵਾਦੀ ਮਾਰੇ ਗਏ। ਰਾਏ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ 'ਚ 98 ਨਾਗਰਿਕ ਵੀ ਮਾਰੇ ਗਏ ਅਤੇ ਉਸ ਸਮੇਂ ਤੋਂ ਕਰੀਬ 5.3 ਕਰੋੜ ਰੁਪਏ ਦੀ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੌਰਾਨ ਜਨਤਕ ਜਾਇਦਾਦ ਨੂੰ ਕੋਈ ਖ਼ਾਸ ਨੁਕਸਾਨ ਨਹੀਂ ਪਹੁੰਚਿਆ ਹੈ।

DIsha

This news is Content Editor DIsha