ਸਿੰਘੂ ਬਾਰਡਰ ''ਤੇ ਹਿੰਸਾ ਅਤੇ ਦਿੱਲੀ ਪੁਲਸ ਦੇ SHO ''ਤੇ ਤਲਵਾਰ ਨਾਲ ਹਮਲੇ ਨੂੰ ਲੈ ਕੇ 44 ਲੋਕ ਗ੍ਰਿਫਤਾਰ

Saturday, Jan 30, 2021 - 12:22 AM (IST)

ਨਵੀਂ ਦਿੱਲੀ - ਦਿੱਲੀ-ਹਰਿਆਣਾ ਸਥਿਤ ਸਿੰਘੂ ਬਾਰਡਰ 'ਤੇ ਸ਼ੁੱਕਰਵਾਰ ਨੂੰ ਮੁੜ ਭੜਕੀ ਹਿੰਸਾ ਅਤੇ ਦਿੱਲੀ ਪੁਲਸ  ਦੇ ਅਲੀਪੁਰ ਥਾਣੇ ਦੇ ਐੱਸ.ਐੱਚ.ਓ. ਪ੍ਰਦੀਪ ਪਾਲੀਵਾਲ 'ਤੇ ਹੋਏ ਹਮਲੇ ਨੂੰ ਲੈ ਕੇ 44 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐੱਸ.ਐੱਚ.ਓ. 'ਤੇ ਪ੍ਰਦਰਸ਼ਨਕਾਰੀਆਂ ਵੱਲੋਂ ਤਲਵਾਰ ਨਾਲ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਉਹ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਆਈਆਂ। ਇਸ ਦੇ ਨਾਲ ਹੀ, ਪੰਜ ਹੋਰ ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਐੱਸ.ਐੱਚ.ਓ. ਪ੍ਰਦੀਪ ਪਾਲੀਵਾਲ 'ਤੇ ਹਮਲਾ ਕਰਨ ਵਾਲਿਆਂ ਦੀ ਪਛਾਣ 22 ਸਾਲਾ ਰਣਜੀਤ ਸਿੰਘ ਦੇ ਤੌਰ 'ਤੇ ਹੋਈ ਹੈ। ਉਹ ਪੰਜਾਬ ਦੇ ਨਵਾਂ ਸ਼ਹਿਰ ਦਾ ਰਹਿਣ ਵਾਲਾ ਹੈ।

ਪੁਲਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਲੀਪੁਰ ਦੇ ਐੱਸ.ਐੱਚ.ਓ. ਪ੍ਰਦੀਪ ਪਾਲੀਵਾਲ ਸਿੰਘੂ ਬਾਰਡਰ ਪ੍ਰਦਰਸ਼ਨ ਸਥਾਨ ਖਾਲੀ ਕਰਾਉਣ ਨੂੰ ਲੈ ਕੇ ਕਿਸਾਨਾਂ ਅਤੇ ਸਥਾਨਕ ਨਿਵਾਸੀ ਹੋਣ ਦਾ ਦਾਅਵਾ ਕਰਨ ਵਾਲੇ ਲੋਕਾਂ ਦੇ ਵੱਡੇ ਸਮੂਹ ਦੇ ਦਰਮਿਆਨ ਹੋਈ ਝੜਪ ਵਿਚਾਲੇ ਬਚਾਅ ਕਰਵਾ ਰਹੇ ਸਨ। ਉਨ੍ਹਾਂ ਕਿਹਾ ਕਿ ਦੋਨਾਂ ਧਿਰਾਂ ਨੇ ਇੱਕ-ਦੂਜੇ 'ਤੇ ਪੱਥਰਬਾਜ਼ੀ ਵੀ ਕੀਤੀ। ਇਸ ਤੋਂ ਬਾਅਦ ਪੁਲਸ ਨੇ ਝੜਪ ਨੂੰ ਕਾਬੂ ਕਰਨ ਲਈ ਹੰਝੂ ਗੈਸ ਦੇ ਗੋਲੇ ਦਾ ਇਸਤੇਮਾਲ ਅਤੇ ਲਾਠੀਚਾਰਜ ਕੀਤਾ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 


Inder Prajapati

Content Editor

Related News