ਭਾਰਤ ਦੇ 44 ਨਾਗਰਿਕ ਅਜੇ ਵੀ ਰੂਸ ਦੀ ਫੌਜ ’ਚ : ਵਿਦੇਸ਼ ਮੰਤਰਾਲਾ
Friday, Nov 07, 2025 - 10:43 PM (IST)
ਨਵੀਂ ਦਿੱਲੀ- ਭਾਰਤ ਦੇ 44 ਨਾਗਰਿਕ ਅਜੇ ਵੀ ਰੂਸੀ ਫੌਜ ’ਚ ਸੇਵਾ ਕਰ ਰਹੇ ਹਨ ਅਤੇ ਸਰਕਾਰ ਉਨ੍ਹਾਂ ਨੂੰ ਜਲਦ ਰਿਹਾਅ ਕਰਵਾਉਣ ਅਤੇ ਇਸ ਤਰ੍ਹਾਂ ਦੀਆਂ ਭਰਤੀਆਂ ਨੂੰ ਬੰਦ ਕਰਨ ਲਈ ਰੂਸ ਨਾਲ ਵੱਖ-ਵੱਖ ਪੱਧਰਾਂ ’ਤੇ ਲਗਾਤਾਰ ਸੰਪਰਕ ’ਚ ਹੈ।
ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਹਫਤਾਵਾਰੀ ਬ੍ਰੀਫਿੰਗ ’ਚ ਸਵਾਲਾਂ ਦੇ ਜਵਾਬ ’ਚ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਸਾਨੂੰ ਪਤਾ ਲੱਗਾ ਕਿ ਭਾਰਤੀ ਨਾਗਰਿਕਾਂ ਨੂੰ ਰੂਸੀ ਫੌਜ ’ਚ ਭਰਤੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਸਮੇਂ 44 ਭਾਰਤੀ ਨਾਗਰਿਕ ਰੂਸੀ ਫੌਜ ’ਚ ਸੇਵਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀ ਰਿਹਾਈ ਲਈ ਰੂਸ ਨਾਲ ਲਗਾਤਾਰ ਸੰਪਰਕ ’ਚ ਹੈ। ਸਰਕਾਰ ਇਸ ਤਰ੍ਹਾਂ ਦੀਆਂ ਭਰਤੀਆਂ ਨੂੰ ਬੰਦ ਕਰਵਾਉਣ ਦੀਆਂ ਕੋਸ਼ਿਸ਼ਾਂ ’ਚ ਲੱਗੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਨਾਗਰਿਕਾਂ ਦੇ ਪਰਿਵਾਰਾਂ ਨਾਲ ਵੀ ਲਗਾਤਾਰ ਸੰਪਰਕ ’ਚ ਹੈ।
